ਫ਼ਤਹਿਗੜ੍ਹ ਸਾਹਿਬ, 29 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਖੇਡ ਵਿਭਾਗ, ਪੰਜਾਬ ਵੱਲੋਂ ਪੈਰਾ-ਖੇਡਾਂ ‘ਵਤਨ ਪੰਜਾਬ ਦੀਆਂ-ਸੀਜ਼ਨ-2 (2026)’ ਦਾ ਆਯੋਜਨ 25 ਨਵੰਬਰ ਤੋਂ 28 ਨਵੰਬਰ 2026 ਤੱਕ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਪੈਰਾ-ਐਥਲੈਟਿਕਸ, ਪੈਰਾ-ਬੈਡਮਿੰਟਨ, ਪੈਰਾ-ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਜੂਨੀਅਰ ਵਰਗ (ਅੰਡਰ-19) ਅਤੇ ਓਪਨ ਵਰਗ (19 ਸਾਲ ਤੋਂ ਵੱਧ ਉਮਰ) ਦੇ ਖਿਡਾਰੀ ਭਾਗ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਜ਼ਿਲ੍ਹੇ ਦੇ ਯੋਗ ਦਿਵਿਆਂਗਜਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਅਤੇ ਰਜਿਸਟ੍ਰੇਸ਼ਨ ਮਿਤੀ 2 ਨਵੰਬਰ 2026 ਨੂੰ ਜ਼ਿਲ੍ਹਾ ਖੇਡ ਅਫ਼ਸਰ, ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਕੀਤੀ ਜਾਵੇਗੀ। ਇਹ ਪ੍ਰਕਿਰਿਆ ਇਨਡੋਰ ਸਟੇਡੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਹੋਵੇਗੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਯੋਗ ਦਿਵਿਆਂਗਜਨ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਆਪਣੀ ਕਲਾਸੀਫਿਕੇਸ਼ਨ ਅਤੇ ਰਜਿਸਟ੍ਰੇਸ਼ਨ ਨਿਰਧਾਰਤ ਮਿਤੀ, ਸਮੇਂ ਸਿਰ ਕਰਵਾਉਣ, ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ।
ਪੈਰਾ-ਖੇਡਾਂ ‘ਵਤਨ ਪੰਜਾਬ ਦੀਆਂ-ਸੀਜ਼ਨ-2’ ਲਈ ਦਿਵਿਆਂਗਜਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਤੇ ਰਜਿਸਟ੍ਰੇਸ਼ਨ 02 ਨਵੰਬਰ ਨੂੰ
Para-Athlete Classification and Registration for Vatan Punjab Diyan Season 2 on November 2
