Home ਪਟਿਆਲਾ ਅਪਡੇਟ ਮਿਸ਼ਨ ਕਲੀਨ ਪੰਜਾਬ ਤਹਿਤ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ ਤੱਕ...

ਮਿਸ਼ਨ ਕਲੀਨ ਪੰਜਾਬ ਤਹਿਤ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ ਤੱਕ ਸਫ਼ਾਈ ਮੁਹਿੰਮ

Cleanliness Drive from Pathak Vihar Khera to Bhagat Singh Chowk

0
ਪਟਿਆਲਾ, 4 ਸਤੰਬਰ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਪਟਿਆਲਾ ਵਿਖੇ ਪਾਠਕ ਵਿਹਾਰ ਖੇੜਾ ਤੋਂ ਭਗਤ ਸਿੰਘ ਚੌਂਕ (ਸੰਜੇ ਕਲੋਨੀ ਰੋਡ) ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਦੀ ਅਗਵਾਈ ਹੇਠ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਲਾਕੇ ਦੀ ਸਫ਼ਾਈ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੁਹਿੰਮ ਦੌਰਾਨ ਸੜਕਾਂ, ਆਲੇ-ਦੁਆਲੇ ਦੇ ਖੇਤਰਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾ ਕੇ ਸਫ਼ਾਈ ਯਕੀਨੀ ਬਣਾਈ ਗਈ। ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 33 ਤੋਂ ਕੌਂਸਲਰ ਗੀਤਾ ਦੇਵੀ, ਵਾਰਡ ਨੰਬਰ 39 ਦੇ ਇੰਚਾਰਜ ਜੋਤੀ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਵਾਰਡ ਨੰਬਰ 40 ਦੇ ਇੰਚਾਰਜ ਗੁਰਪ੍ਰੀਤ ਗੁਰੀ ਸਮੇਤ ਹੋਰ ਪਤਵੰਤੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਰਹੇ। ਇਸ ਮੌਕੇ ਦਵਿੰਦਰਪਾਲ ਸਿੰਘ ਮਿੱਕੀ, ਹਲਕਾ ਕੋਆਰਡੀਨੇਟਰ ਐਨ.ਐਮ.ਐਮ. ਨੇ ਵੀ ਸਫ਼ਾਈ ਮੁਹਿੰਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਨਿਰਧਾਰਤ ਸਥਾਨ ’ਤੇ ਹੀ ਸੁੱਟਣ ਅਤੇ ਪੰਜਾਬ ਸਰਕਾਰ ਦੇ ਇਸ ਸਫ਼ਾਈ ਅਭਿਆਨ ਨੂੰ ਸਫ਼ਲ ਬਣਾਉਣ ਲਈ ਆਪਣਾ ਸਹਿਯੋਗ ਦੇਣ।

Exit mobile version