Homeਪਟਿਆਲਾ ਅਪਡੇਟਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ

Cleanliness drive conducted in Patran under the ‘Swachhata Hi Seva’ campaign.

ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ

ਪਾਤੜਾਂ, 22 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਦੌਰਾਨ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਜਨਤਕ ਥਾਵਾਂ ਅਤੇ ਬਾਜ਼ਾਰਾਂ ਵਿੱਚੋਂ ਕੂੜਾ-ਕਰਕਟ ਹਟਾ ਕੇ ਸਫ਼ਾਈ ਕੀਤੀ ਗਈ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ ਲਈ ਜਾਗਰੂਕ ਕੀਤਾ ਗਿਆ।

ਨਗਰ ਕੌਂਸਲ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਸਮੇਤ ਕਿਸੇ ਵੀ ਤਰ੍ਹਾਂ ਦਾ ਕੂੜਾ ਸੜਕਾਂ ਦੇ ਕਿਨਾਰਿਆਂ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ। ਉਨ੍ਹਾਂ ਕਿਹਾ ਕਿ ਸਵੱਛ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਵੱਲੋਂ ਚਲਾਈਆਂ ਜਾ ਰਹੀਆਂ ਸਫ਼ਾਈ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਪਾਤੜਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਾ-ਭਰਾ ਬਣਾਇਆ ਜਾ ਸਕਦਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments