ਪਟਿਆਲਾ, 3 ਸਤੰਬਰ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਪਟਿਆਲਾ ਦੇ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪਟਿਆਲਾ ਦੇ ਵੀਰ ਹਕੀਕਤ ਰਾਏ ਸਕੂਲ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ। ਪਿੰਡਾਂ ਵਿੱਚ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਸਰਗਰਮ ਭਾਗੀਦਾਰੀ ਨੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਅਤੇ ਸਮਾਜ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ।
ਪੰਜਾਬ ਸਰਕਾਰ ਸੂਬੇ ਨੂੰ ਮੁੜ ਸਾਫ਼-ਸੁਥਰਾ, ਖੂਬਸੂਰਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਸਫ਼ਾਈ ਮੁਹਿੰਮ ਦੀ ਸਫ਼ਲਤਾ ਲਈ ਸਰਕਾਰੀ ਯਤਨਾਂ ਦੇ ਨਾਲ-ਨਾਲ ਆਮ ਲੋਕਾਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਇਹ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਨੂੰ ਸਾਫ ਸੁਥਰਾ ਰੱਖਣਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਨਾਗਰਿਕ ਆਪਣੇ ਘਰ, ਗਲੀ, ਪਿੰਡ ਅਤੇ ਆਲੇ-ਦੁਆਲੇ ਦੀ ਸਫ਼ਾਈ ਪ੍ਰਤੀ ਜਾਗਰੂਕ ਹੋਵੇ ਤਾਂ ਪੰਜਾਬ ਨੂੰ ਹੋਰ ਵੀ ਸੁੰਦਰ ਅਤੇ ਖੂਬਸੂਰਤ ਬਣਾਇਆ ਜਾ ਸਕਦਾ ਹੈ।
