Homeਪੰਜਾਬਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ...

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

Sunam launches a special cleanliness drive under the ‘Clean Punjab, Proud Punjab’ initiative on Aman Arora’s directives.

ਸੁਨਾਮ, 31 ਅਗਸਤ, 2026 (ਕਾਜਲ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਸੁਨਾਮ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਸਾਂਝੇ ਉਪਰਾਲੇ ਨਾਲ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ ਸੁਨਾਮ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਮੁੱਖ ਮਾਰਗਾਂ, ਬਾਜ਼ਾਰਾਂ, ਗਲੀਆਂ-ਮੁਹੱਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਹਰੇਕ ਵਾਰਡ ਵਿੱਚ ਸਬੰਧਤ ਐਮ.ਸੀ. ਸਾਹਿਬਾਨ ਅਤੇ ਹੋਰ ਆਗੂਆਂ ਵੱਲੋਂ ਸਫ਼ਾਈ ਕਾਰਜਾਂ ਦੀ ਅਗਵਾਈ ਕੀਤੀ ਜਾ ਰਹੀ ਹੈ, ਜਦਕਿ ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਕੂੜੇ ਦੇ ਆਰਜ਼ੀ ਡੰਪਾਂ ਅਤੇ ਢੇਰਾਂ ਨੂੰ ਹਟਾਉਣ ਦੇ ਨਾਲ-ਨਾਲ ਜਨਤਕ ਥਾਵਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਕਾਰਜ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਕੁਝ ਦਿਨ ਸਫ਼ਾਈ ਕਰਨਾ ਨਹੀਂ, ਸਗੋਂ ਸ਼ਹਿਰ ਵਿੱਚ ਸਫ਼ਾਈ ਨੂੰ ਇੱਕ ਨਿਰੰਤਰ ਪ੍ਰਕਿਰਿਆ ਵਜੋਂ ਅਪਣਾ ਕੇ ਕੂੜੇ ਦੇ ਡੰਪਾਂ ਨੂੰ ਖ਼ਤਮ ਕਰਨਾ ਅਤੇ ਸੁਨਾਮ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਰਹਿਣਯੋਗ ਸ਼ਹਿਰ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਸਫ਼ਾਈ ਟੀਮਾਂ ਨੂੰ ਵਾਰਡ ਪੱਧਰ ’ਤੇ ਤਾਇਨਾਤ ਕੀਤਾ ਗਿਆ ਹੈ ਅਤੇ ਸੜਕਾਂ ਤੇ ਹੋਰ ਜਨਤਕ ਥਾਵਾਂ ’ਤੇ ਬਣੇ ਕੂੜੇ ਦੇ ਢੇਰਾਂ ਨੂੰ ਚੁਕਵਾ ਕੇ ਨਿਰਧਾਰਤ ਥਾਵਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਖੇਤਰਾਂ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਨਪ੍ਰੀਤ ਬਾਂਸਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਸਫਲ ਬਣਾਉਣਾ ਕੇਵਲ ਨਗਰ ਕੌਂਸਲ ਜਾਂ ਸਫ਼ਾਈ ਸੇਵਕਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਸੜਕਾਂ, ਗਲੀਆਂ, ਖਾਲੀ ਪਲਾਟਾਂ ਜਾਂ ਹੋਰ ਖੁੱਲ੍ਹੀਆਂ ਥਾਵਾਂ ’ਤੇ ਸੁੱਟਣ ਦੀ ਬਜਾਏ ਨਗਰ ਕੌਂਸਲ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਜਾਂ ਵਾਹਨਾਂ ਨੂੰ ਹੀ ਸੌਂਪਣ। ਜੇਕਰ ਕਿਸੇ ਸਰਕਾਰੀ ਛੁੱਟੀ ਜਾਂ ਹੋਰ ਕਾਰਨ ਕਰਕੇ ਕਿਸੇ ਦਿਨ ਕੂੜਾ ਇਕੱਠਾ ਕਰਨ ਵਾਲੀ ਗੱਡੀ ਨਾ ਪਹੁੰਚ ਸਕੇ ਤਾਂ ਲੋਕ ਕੂੜੇ ਨੂੰ ਆਪਣੇ ਘਰ ਜਾਂ ਦੁਕਾਨ ਵਿੱਚ ਢੁਕਵੇਂ ਢੰਗ ਨਾਲ ਸੰਭਾਲ ਕੇ ਰੱਖਣ ਤੇ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਜਾਂ ਵਾਹਨਾਂ ਦੇ ਆਉਣ ‘ਤੇ ਉਹਨਾਂ ਨੂੰ ਹੀ ਸੌਂਪਣ। ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ ਸਫ਼ਾਈ ਇਕ ਦਿਨ ਜਾਂ ਹਫ਼ਤੇ ਤੱਕ ਸੀਮਤ ਰਹਿਣ ਵਾਲਾ ਕੰਮ ਨਹੀਂ, ਸਗੋਂ ਇਹ ਇੱਕ ਨਿਰੰਤਰ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਸੋਚ ਅਨੁਸਾਰ ਸੁਨਾਮ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਸਫ਼ਾਈ, ਸੁੰਦਰੀਕਰਨ ਅਤੇ ਲੋਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਕੇਵਲ ਰਸਮੀ ਕਾਰਵਾਈ ਤੱਕ ਸੀਮਤ ਰੱਖਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਨਤੀਜੇ ਲਿਆਉਣ ਲਈ ਨਗਰ ਕੌਂਸਲ ਦੇ ਅਹੁਦੇਦਾਰ, ਐਮ.ਸੀ. ਸਾਹਿਬਾਨ, ਅਧਿਕਾਰੀ, ਆਗੂ ਅਤੇ ਸਫ਼ਾਈ ਸੇਵਕ ਖ਼ੁਦ ਮੈਦਾਨ ਵਿੱਚ ਉਤਰ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਟੀਚਾ ਸ਼ਹਿਰ ਵਿੱਚ ਸਫ਼ਾਈ ਸਬੰਧੀ ਸਥਾਈ ਸੁਧਾਰ ਲਿਆਉਣਾ ਅਤੇ ਲੋਕਾਂ ਵਿੱਚ ਵੀ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਸੰਕਲਪ ਨੂੰ ਸੁਨਾਮ ਵਿੱਚ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ‘ਕਲੀਨ ਸੁਨਾਮ, ਪ੍ਰਾਊਡ ਸੁਨਾਮ’ ਦੇ ਟੀਚੇ ਨੂੰ ਸਾਕਾਰ ਕਰਨ ਲਈ ਸ਼ਹਿਰ ਦੇ ਹਰੇਕ ਵਾਰਡ ਨੂੰ ਇਸ ਮੁਹਿੰਮ ਨਾਲ ਜੋੜਿਆ ਗਿਆ ਹੈ। ਹਰੇਕ ਵਾਰਡ ਵਿੱਚ ਐਮ.ਸੀ. ਸਾਹਿਬਾਨ ਅਤੇ ਹੋਰ ਜ਼ਿੰਮੇਵਾਰ ਆਗੂ ਸਫ਼ਾਈ ਕਾਰਜਾਂ ਦੀ ਨਿਗਰਾਨੀ ਅਤੇ ਅਗਵਾਈ ਕਰ ਰਹੇ ਹਨ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਸ਼ਾਸਨਿਕ ਉਪਰਾਲਿਆਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਸਭ ਤੋਂ ਅਹਿਮ ਹੈ। ਇਸ ਸਫ਼ਾਈ ਮੁਹਿੰਮ ਦੌਰਾਨ ਈਓ ਸੁਨਾਮ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਓ.ਐਸ.ਡੀ. ਡਾ. ਅੰਮ੍ਰਿਤਪਾਲ ਸਿੰਘ ਸਿੱਧੂ, ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੀਨੀਅਰ ਆਗੂ ਭਾਨੂੰ ਪ੍ਰਤਾਪ, ਨੀਟੂ ਸਕਸੈਨਾ, ਸਮੂਹ ਐਮ.ਸੀ. ਸਾਹਿਬਾਨ, ਆਸ਼ਾ ਬਜਾਜ, ਹਰਪਾਲ ਹਾਂਡਾ, ਮੀਣਾ ਰਾਣੀ ਉਪ ਪ੍ਰਧਾਨ ,ਮਾਹੀ ਮਹੰਤ, ਜਗਦੀਪ ਸਿੰਘ, ਵਰੁਣ ਮਦਾਨ, ਸਾਹਿਬ ਸਿੰਘ ,ਗੁਰਪ੍ਰੀਤ ਸਿੰਘ, ਰੁਪਿੰਦਰ ,ਮੀਨਾ ਰਾਨੀ, ਆਰਤੀ ਸਕਸੈਨਾ ,ਵਿਕਰਮ ਵਿੱਕੀ ਸਨੀ ਕਾਂਸਲ, ਕੰਚਨ ਵਰਮਾ, ਗੁਰਤੇਜ ਸਿੰਘ, ਰਮੇਸ਼ ਪੱਪੀ, ਕੁਲਬੀਰ ਭੰਗੂ, ਸਨੀ ਖਟਕ, ਰਜਿੰਦਰ ਕੌਰ ਆਦਿ ਨੇ ਆਪਣੇ ਆਪਣੇ ਵਾਰਡਾਂ ਵਿੱਚ ‘ਕਲੀਨ ਪੰਜਾਬ ਪਰਾਊਡ ਪੰਜਾਬ’ ਸੰਕਲਪ ਤਹਿਤ ਸਫਾਈ ਮੁਹਿੰਮ ਵਿੱਚ ਭਾਗ ਲਿਆ। ਇਸ ਮੌਕੇ ਸਫ਼ਾਈ ਸੇਵਕ ਅਤੇ ਹੋਰ ਆਗੂ ਤੇ ਪਤਵੰਤੇ ਵੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments