ਫਿਰੋਜ਼ਪੁਰ, 15 ਅਗਸਤ 2026 (ਦੀਪਕ ਦੱਤਾ) : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿੱਚ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਅਤੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਫਿਰੋਜ਼ਪੁਰ ਵਿੱਚ ਆਯੋਜਿਤ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਤਿਰੰਗਾ ਲਹਿਰਾ ਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਸਮਾਰੋਹ ਵਿੱਚ ਪ੍ਰਸ਼ਾਸਨਿਕ ਅਧਿਕਾਰੀ, ਸੁਰੱਖਿਆ ਬਲਾਂ ਦੇ ਜਵਾਨ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਵੀ ਯਾਦ ਕੀਤਾ ਗਿਆ। ਮੁੱਖ ਮੰਤਰੀ ਨੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
