ਹਰਿਆਣਾ, 10 ਆਅਗਸਤ, 2026 (ਸੰਜੀਵ ਸ਼ਰਮਾ) : ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਸੰਭਾਵਿਤ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟੀਕਰਨ ਦਿੱਤਾ ਹੈ। CM ਸੈਣੀ ਨੇ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਨਕਾਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿੱਚ ਕੋਈ ਤੱਥ ਨਹੀਂ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਸੰਭਾਵਿਤ ਵਿਚੋਲਗੀ ਸਬੰਧੀ ਕੀਤੀ ਟਿੱਪਣੀ ’ਤੇ ਸੈਣੀ ਨੇ ਤੰਜ ਕੱਸਦਿਆਂ ਕਿਹਾ ਕਿ “ਭਗਵੰਤ ਮਾਨ ਨੂੰ ਤਾਂ ਸੁਪਨੇ ਵਿੱਚ ਵੀ ਮੈਂ ਹੀ ਦਿਖਦਾ ਹਾਂ।” ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਦਲ ਦੇ ਸੰਭਾਵਿਤ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ’ਤੇ ਫਿਲਹਾਲ ਵਿਰਾਮ ਲੱਗਦਾ ਨਜ਼ਰ ਆ ਰਿਹਾ ਹੈ।






