Home ਪੰਜਾਬ ਕਾਲਜ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਅਤੇ ਮਤਦਾਨ ਕਰਨ ਲਈ ਕੀਤਾ ਜਾਗਰੂਕ

ਕਾਲਜ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਅਤੇ ਮਤਦਾਨ ਕਰਨ ਲਈ ਕੀਤਾ ਜਾਗਰੂਕ

College Students Sensitised to Voter Registration and the Importance of Casting Their Votes

0
ਸਵੀਪ ਗਤੀਵਿਧੀਆਂ ਤਹਿਤ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਦਾ ਸੱਦਾ: ਅੰਕੁਰ ਮਹਿੰਦਰੂ
ਸੁਨਾਮ, 19 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ਤਹਿਤ ਸੁਨਾਮ ਦੇ ਐੱਸ.ਯੂ.ਐੱਸ. ਕਾਲਜ ਵਿਖੇ ਅੱਜ ਸਵੀਪ ਗਤੀਵਿਧੀਆਂ ਅਧੀਨ ਵਿਦਿਆਰਥੀਆਂ ਲਈ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਯੋਗ ਹੋਣ ’ਤੇ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਸਮੇਂ ਆਪਣੇ ਮਤਦਾਨ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅੰਕੁਰ ਮਹਿੰਦਰੂ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਜਿਹੜੇ ਵਿਦਿਆਰਥੀ ਵੋਟਰ ਬਣਨ ਲਈ ਯੋਗ ਹਨ, ਉਹ ਆਪਣੀ ਵੋਟ ਬਣਵਾਉਣ ਨੂੰ ਤਰਜੀਹ ਦੇਣ। ਵੋਟਰ ਸੂਚੀ ਵਿੱਚ ਨਾਮ ਦਰਜ ਹੋਣ ਤੋਂ ਬਾਅਦ ਚੋਣਾਂ ਵਿੱਚ ਮਤਦਾਨ ਕਰਨਾ ਵੀ ਓਨਾ ਹੀ ਜ਼ਰੂਰੀ ਹੈ।”
ਅੰਕੁਰ ਮਹਿੰਦਰੂ ਨੇ ਕਿਹਾ ਕਿ ਸਵੀਪ ਮੁਹਿੰਮ ਦਾ ਉਦੇਸ਼ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਜਾਂਚਣ ਅਤੇ ਮਤਦਾਨ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨਾਲ ਵੋਟਰ ਰਜਿਸਟ੍ਰੇਸ਼ਨ ਅਤੇ ਮਤਦਾਨ ਦੀ ਮਹੱਤਤਾ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਹਰ ਯੋਗ ਨਾਗਰਿਕ ਦੀ ਵੋਟ ਲੋਕਤੰਤਰ ਵਿੱਚ ਆਪਣੀ ਆਵਾਜ਼ ਦਰਜ ਕਰਵਾਉਣ ਦਾ ਸਾਧਨ ਹੈ। ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਜਾਗਰੂਕਤਾ ਗਤੀਵਿਧੀ ਵਿੱਚ ਭਾਗ ਲਿਆ।

Exit mobile version