ਪਟਿਆਲਾ: 5 ਅਗਸਤ, 2026 (ਅਰਸ਼ਦੀਪ ਸਿੰਘ) : ਗੁਰਦੁਆਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਫੇਜ਼-2 ਪਟਿਆਲਾ ਵਿਖੇ ‘ਪ੍ਰਾਚੀਨ ਪੰਥ ਪ੍ਰਕਾਸ਼’ ਦੀ ਪਾਵਨ ਕਥਾ ਦੀ ਆਰੰਭਤਾ 11 ਸਤੰਬਰ 2026, ਦਿਨ ਸ਼ੁੱਕਰਵਾਰ ਨੂੰ ਹੋਵੇਗੀ। ਇਹ ਸਮਾਗਮ ਸ਼ਾਮ 7:00 ਵਜੇ ਕਰਵਾਇਆ ਜਾਵੇਗਾ।
ਇਸ ਇਤਿਹਾਸਕ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਸੰਗਤਾਂ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਦਰਦੀ ਵੱਲੋਂ ਪੰਥ ਦੇ ਮਹਾਨ ਕਥਾ ਵਾਚਕ ਅਤੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਿਤਪਾਲ ਸਿੰਘ ਜੀ ਨੂੰ ਗਾਰਡ ਆਫ ਆਨਰ ਨਾਲ ਨਿਵਾਜਿਆ ਜਾਵੇਗਾ।
ਸਮਾਗਮ ਦੌਰਾਨ ਗਿਆਨੀ ਪ੍ਰਿਤਪਾਲ ਸਿੰਘ ਜੀ ਵੱਲੋਂ ਪ੍ਰਾਚੀਨ ਪੰਥ ਪ੍ਰਕਾਸ਼ ਦੀ ਪਾਵਨ ਕਥਾ ਦੀ ਆਰੰਭਤਾ ਕੀਤੀ ਜਾਵੇਗੀ। ਸਮਾਗਮ ਦਾ ਉਦੇਸ਼ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸਿੱਖਿਆਵਾਂ ਨਾਲ ਜੋੜਨਾ ਹੈ।
ਇਸ ਇਤਿਹਾਸਕ ਸਮਾਗਮ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਸਮਾਗਮ ਵਿੱਚ ਗੁਰੂ ਕੇ ਅੰਮ੍ਰਿਤ ਲੰਗਰਾਂ ਦੀ ਸੇਵਾ ਵੀ ਵਿਦਿਅਕ ਸੰਸਥਾਵਾਂ ਵੱਲੋਂ ਕੀਤੀ ਜਾਵੇਗੀ।
ਸਥਾਨ: ਗੁਰਦੁਆਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ, ਫੇਜ਼-2, ਪਟਿਆਲਾ
ਮਿਤੀ: 11 ਸਤੰਬਰ 2026
ਸਮਾਂ: ਸ਼ਾਮ 7:00 ਵਜੇ








