ਪਟਿਆਲਾ ਵਿੱਚ ਲੋਕਾਂ ਨਾਲ ਕੀਤੀ ਮੁਲਾਕਾਤ, ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਨਿਪਟਾਰੇ ਲਈ ਦਿੱਤੇ ਨਿਰਦੇਸ਼
ਪਟਿਆਲਾ: (8 ਜੁਲਾਈ 2026 ਛਤਰਪਾਲ ਸਿੰਘ): ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨੀਂ ਪਟਿਆਲਾ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਉਨ੍ਹਾਂ ਕਈ ਮਾਮਲਿਆਂ ਵਿੱਚ ਮੌਕੇ ‘ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਦਿਆਂ ਸਮੱਸਿਆਵਾਂ ਦੇ ਜਲਦ ਹੱਲ ਲਈ ਕਾਰਵਾਈ ਕਰਨ ਲਈ ਕਿਹਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮੇਂ ਸਿਰ ਦੂਰ ਕਰਨਾ ਅਤੇ ਸਰਕਾਰੀ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਨਾਗਰਿਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣ ਕੇ ਉਸ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਨਾ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਜਨਤਾ ਨਾਲ ਸਿੱਧਾ ਸੰਪਰਕ ਬਣਾਈ ਰੱਖਦਿਆਂ ਲੋਕ ਭਲਾਈ ਨਾਲ ਜੁੜੇ ਹਰ ਮਸਲੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਕੰਮਾਂ ਵਿੱਚ ਬੇਲੋੜੀ ਦੇਰੀ ਨਾ ਹੋਵੇ ਅਤੇ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ।








