ਪਟਿਆਲਾ, 2 ਸਤੰਬਰ, 2026 (ਦੀਪਕ ਦੱਤਾ) : ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਸਿੰਬੜੋ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਅਤੇ ਭਾਜਪਾ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਮੋਹਿਤ ਮੋਹਿੰਦਰਾ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਰਿਵਾਰ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਹਰਦੀਪ ਸਿੰਘ ਪੰਚ, ਮਲਕੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਰਾਮਧਨ ਸਿੰਘ, ਜਸਵਿੰਦਰ ਸਿੰਘ, ਹੁਸਨਪ੍ਰੀਤ ਸਿੰਘ, ਕਰਮਜੀਤ ਸਿੰਘ ਕਾਮਾ, ਪ੍ਰਿਤਪਾਲ ਸਿੰਘ (ਪ੍ਰਧਾਨ ਯੂਥ ਕਲੱਬ), ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਜੀਤ ਸਿੰਘ, ਕਾਕਾ ਸਿੰਘ, ਬਾਵਾ ਖਾਨ, ਬਲਕਾਰ ਸਿੰਘ ਨੰਬਰਦਾਰ, ਕਮਲ ਸ਼ਰਮਾ (ਗੋਲਡੀ), ਅੰਮ੍ਰਿਤਪਾਲ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਅਜੈਬ ਸਿੰਘ, ਆਸ਼ੂ ਖਾਨ, ਮੁਹੰਮਦ ਅਲੀ, ਰਾਜਵਿੰਦਰ ਸਿੰਘ (ਸੋਨੀ), ਨਰਿੰਦਰ ਸਿੰਘ, ਸੁਖਚੈਨ ਸਿੰਘ, ਦਵਿੰਦਰ ਸਿੰਘ, ਰਘਵੀਰ ਸਿੰਘ, ਸੌਰਵ ਸ਼ਰਮਾ, ਨਵਜੋਤ ਸਿੰਘ, ਕੁਲਦੀਪ ਕੌਰ ਪੰਚ, ਪਰਮਜੀਤ ਕੌਰ, ਗੁਰਮੇਲ ਕੌਰ, ਸਵਰਨਜੀਤ ਕੌਰ, ਕੁਲਵੰਤ ਕੌਰ, ਰਾਣੀ ਕੌਰ, ਨਿਰਮਲ ਕੌਰ, ਪਾਲੋ, ਹਰਦੀਪ ਕੌਰ, ਬਲਜਿੰਦਰ ਕੌਰ, ਜਸਵਿੰਦਰ ਕੌਰ, ਫਿੰਦਰ ਕੌਰ ਅਤੇ ਪਰਮਜੀਤ ਸਿੰਘ (ਪੰਮਾ) ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋਏ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਲਈ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਸਦਕਾ ਆਮ ਜਨਤਾ ਦਾ ਵਿਸ਼ਵਾਸ ਪਾਰਟੀ ਪ੍ਰਤੀ ਹੋਰ ਪੱਕਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ। ਦੂਜੇ ਪਾਸੇ, ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਆਏ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਡਟਣਗੇ। ਇਸ ਸਮਾਗਮ ਵਿੱਚ ਮੋਹਿਤ ਮੋਹਿੰਦਰਾ ਤੋਂ ਇਲਾਵਾ ਬਲਾਕ ਆਲੋਵਾਲ ਦੇ ਪ੍ਰਧਾਨ ਹਰਬੀਰ ਸਿੰਘ ਢੀਂਡਸਾ, ਮਲਕੀਤ ਸਿੰਘ, ਬਲਾਕ ਵਾਈਸ ਪ੍ਰਧਾਨ ਜਤਿੰਦਰ ਸਿੰਘ, ਮੰਡਲ ਪ੍ਰਧਾਨ ਭਜਨ ਸਿੰਘ, ਜੀਵਨ ਸ਼ਰਮਾ, ਚੰਦ ਸਿੰਘ, ਬਿੰਦਰ ਸਿੰਘ, ਲਖਵਿੰਦਰ ਸਿੰਘ (ਲੱਖੀ) ਅਤੇ ਬਲਵੰਤ ਸਿੰਘ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ’ਚ ਕਾਂਗਰਸ ਦਾ ਵਧਿਆ ਕਾਫਲਾ ; ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ‘ਆਪ’ ਤੇ ਭਾਜਪਾ ਛੱਡ ਦਰਜਨਾਂ ਆਗੂ ਪਾਰਟੀ ’ਚ ਸ਼ਾਮਲ
Congress gains momentum in Simbro village as several AAP and BJP leaders join the party under Mohit Mohindra’s leadership.