Homeਹਰਿਆਣਾਕਾਂਗਰਸ ਦਾ ਪ੍ਰਦਰਸ਼ਨ ਮਹਿਜ਼ ਸਿਆਸੀ ਡਰਾਮੇਬਾਜ਼ੀ: ਪ੍ਰਵੀਨ ਜੋੜਾ

ਕਾਂਗਰਸ ਦਾ ਪ੍ਰਦਰਸ਼ਨ ਮਹਿਜ਼ ਸਿਆਸੀ ਡਰਾਮੇਬਾਜ਼ੀ: ਪ੍ਰਵੀਨ ਜੋੜਾ

BJP Fatehabad district president Praveen Jora calls Congress’s nationwide protest a political stunt and urges constructive opposition.

ਫਤਿਹਾਬਾਦ, 8 ਅਕਤੂਬਰ 2026 (ਸੰਜੀਵ ਸ਼ਰਮਾ): ਕਾਂਗਰਸ ਵੱਲੋਂ ਦੇਸ਼ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕਰਨ ਅਤੇ ਕਾਲਾ ਦਿਵਸ ਮਨਾਉਣ ਦੇ ਐਲਾਨ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਾਂਗਰਸ ਦੇ ਇਸ ਐਲਾਨ ਨੂੰ ਲੋਕਤੰਤਰ ਦੀ ਰੱਖਿਆ ਦੇ ਨਾਮ ’ਤੇ ਕੀਤੀ ਜਾ ਰਹੀ ਮਹਿਜ਼ ਸਿਆਸੀ ਡਰਾਮੇਬਾਜ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀਆਂ ਸਿਆਸੀ ਨਾਕਾਮੀਆਂ ਨੂੰ ਛੁਪਾਉਣ ਲਈ ਵਾਰ-ਵਾਰ ਨਵੇਂ ਮੁੱਦੇ ਉਠਾ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ ਨੇ ਕਾਂਗਰਸ ’ਤੇ ਤਨਜ਼ ਕੱਸਦਿਆਂ ਕਿਹਾ ਕਿ ਜਿਸ ਪਾਰਟੀ ਨੇ ਲਗਭਗ 55 ਸਾਲ ਦੇਸ਼ ’ਤੇ ਰਾਜ ਕੀਤਾ ਅਤੇ ਜਿਸ ਦੇ ਸ਼ਾਸਨਕਾਲ ਦੌਰਾਨ ਦੇਸ਼ ਨੇ ਐਮਰਜੈਂਸੀ ਦਾ ਕਾਲਾ ਦੌਰ ਵੀ ਦੇਖਿਆ, ਉਹੀ ਕਾਂਗਰਸ ਅੱਜ ਲੋਕਤੰਤਰ ਦੀ ਗੱਲ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਵਿੱਚ ਲਗਾਤਾਰ ਮਿਲ ਰਹੀ ਹਾਰ ਅਤੇ ਘਟ ਰਹੇ ਜਨ-ਆਧਾਰ ਤੋਂ ਘਬਰਾਈ ਕਾਂਗਰਸ ਸੰਵਿਧਾਨਕ ਸੰਸਥਾਵਾਂ ਦੀ ਭਰੋਸੇਯੋਗਤਾ ’ਤੇ ਸਵਾਲ ਚੁੱਕ ਕੇ ਦੇਸ਼ ਵਿੱਚ ਭਰਮ ਅਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪ੍ਰਵੀਨ ਜੋੜਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਕੋਲ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਸਕਾਰਾਤਮਕ ਰਾਜਨੀਤੀ ਕਰਨ ਦੀ ਬਜਾਏ ਕੇਂਦਰ ਸਰਕਾਰ ਅਤੇ ਸੰਵਿਧਾਨਕ ਸੰਸਥਾਵਾਂ ’ਤੇ ਦੋਸ਼ ਲਗਾਉਣ ਤੋਂ ਇਲਾਵਾ ਕੋਈ ਠੋਸ ਏਜੰਡਾ ਨਹੀਂ ਬਚਿਆ। ਉਨ੍ਹਾਂ ਕਾਂਗਰਸ ’ਤੇ ਚੋਣ ਕਮਿਸ਼ਨ ਅਤੇ ਸਰਕਾਰ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਾਲ ਨਾ ਤਾਂ ਲੋਕਤੰਤਰ ਮਜ਼ਬੂਤ ਹੋਵੇਗਾ ਅਤੇ ਨਾ ਹੀ ਕਾਂਗਰਸ ਲੋਕਾਂ ਦਾ ਭਰੋਸਾ ਜਿੱਤ ਸਕੇਗੀ। ਭਾਜਪਾ ਆਗੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰਿਕ ਕਦਰਾਂ-ਕੀਮਤਾਂ, ਸੰਵਿਧਾਨਕ ਪ੍ਰਬੰਧਾਂ ਅਤੇ ਸ਼ਾਂਤੀਪੂਰਨ ਸਿਆਸੀ ਪ੍ਰਗਟਾਵੇ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਾਂਗਰਸ ਨੂੰ ਸਿਆਸੀ ਡਰਾਮੇਬਾਜ਼ੀ ਛੱਡ ਕੇ ਲੋਕ ਹਿੱਤ ਦੇ ਮੁੱਦਿਆਂ ’ਤੇ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਾਗਰੂਕ ਜਨਤਾ ਕਾਂਗਰਸ ਦੀ ਅਜਿਹੀ ਸਿਆਸਤ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਸਮਾਂ ਆਉਣ ’ਤੇ ਇਸ ਦਾ ਜਵਾਬ ਵੀ ਦਿੰਦੀ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments