Home ਮਨੋਰੰਜਨ ਸਲਮਾਨ ਖਾਨ ਦੇ ਘਰ ਤਾਇਨਾਤ ਕਾਂਸਟੇਬਲ ਦੀ ਹਾਰਟ ਅਟੈਕ ਕਾਰਨ ਹੋਈ ਮੌਤ

ਸਲਮਾਨ ਖਾਨ ਦੇ ਘਰ ਤਾਇਨਾਤ ਕਾਂਸਟੇਬਲ ਦੀ ਹਾਰਟ ਅਟੈਕ ਕਾਰਨ ਹੋਈ ਮੌਤ

Police constable deployed outside Salman Khan’s residence dies after a sudden health emergency

0

ਮੁੰਬਈ, 8 ਅਗਸਤ, 2026 (ਹਰਸ਼ਪ੍ਰੀਤ ਕੌਰ) : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਲਈ ਉਨ੍ਹਾਂ ਦੇ ਘਰ ਦੇ ਬਾਹਰ ਤਾਇਨਾਤ ਇੱਕ ਪੁਲਿਸ ਕਾਂਸਟੇਬਲ ਦੀ ਅਚਾਨਕ ਮੌਤ ਹੋ ਗਈ। ਜਿਸ ਦੀ ਪਛਾਣ 41 ਸਾਲਾ ਕਾਂਸਟੇਬਲ ਗਣੇਸ਼ ਵਜੋਂ ਹੋਈ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਾਂਸਟੇਬਲ ਗਣੇਸ਼ ਸਲਮਾਨ ਖਾਨ ਦੇ ਘਰ ਸੁਰੱਖਿਆ ਡਿਊਟੀ ’ਤੇ ਤਾਇਨਾਤ ਸੀ। ਡਿਊਟੀ ਦੌਰਾਨ ਉਸ ਦੀ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਡਿੱਗ ਪਿਆ। ਮੌਕੇ ’ਤੇ ਮੌਜੂਦ ਹੋਰ ਪੁਲਿਸ ਮੁਲਾਜ਼ਮ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਕੇ ਗਏ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੇ ਤੌਰ ’ਤੇ ਮੌਤ ਹਾਰਟ ਅਟੈਕ ਕਾਰਨ ਹੋਣ ਦੀ ਗੱਲ ਸਾਹਮਣੇ ਆਈ ਹੈ।

ਸਲਮਾਨ ਖਾਨ ਦੀ ਸੁਰੱਖਿਆ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਵਧਾਈ ਗਈ ਹੈ। ਅਦਾਕਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਵੱਲੋਂ ਉਨ੍ਹਾਂ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਘੇਰੇ ਵਿੱਚ ਕਮਾਂਡੋਜ਼ ਅਤੇ ਨਿੱਜੀ ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹਨ। ਸਲਮਾਨ ਖਾਨ ਦੀ ਰਿਹਾਇਸ਼ ਗੈਲੈਕਸੀ ਅਪਾਰਟਮੈਂਟਸ ਦੇ ਬਾਹਰ ਅਪ੍ਰੈਲ 2024 ਵਿੱਚ ਗੋਲੀਬਾਰੀ ਦੀ ਘਟਨਾ ਵੀ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਅਦਾਕਾਰ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਘਰ ਦੀ ਬਾਲਕਨੀ ਨੂੰ ਬੁਲੇਟਪ੍ਰੂਫ ਬਣਾਉਣ ਦੇ ਨਾਲ-ਨਾਲ ਇਮਾਰਤ ਦੇ ਆਲੇ-ਦੁਆਲੇ ਹਾਈ-ਰੈਜ਼ੋਲਿਊਸ਼ਨ ਕੈਮਰੇ ਵੀ ਲਗਾਏ ਗਏ ਹਨ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਗੈਲੈਕਸੀ ਅਪਾਰਟਮੈਂਟਸ ਦੇ ਬਾਹਰ ਹੋਈ ਗੋਲੀਬਾਰੀ ਦਾ ਮਕਸਦ ਸਲਮਾਨ ਖਾਨ ਨੂੰ ਡਰਾਉਣਾ ਸੀ ਅਤੇ ਇਸ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੋੜਿਆ ਗਿਆ ਸੀ। ਪੁਲਿਸ ਕਾਂਸਟੇਬਲ ਦੀ ਮੌਤ ਤੋਂ ਬਾਅਦ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਪ੍ਰਬੰਧ ਪਹਿਲਾਂ ਵਾਂਗ ਜਾਰੀ ਹਨ। ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਲਈ ਅਗਲੀ ਜਾਂਚ ਅਤੇ ਮੈਡੀਕਲ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

 

Exit mobile version