Home ਪਟਿਆਲਾ ਅਪਡੇਟ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗ

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗ

Officials and community representatives discuss coordinated measures to intensify efforts against drug abuse at the constituency level.

0

ਪਟਿਆਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਜਾਰੀ ਰਹੇਗੀ ਮੁਹਿੰਮ: ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 16 ਸਤੰਬਰ, 2026 ( ਗੁਰਮੀਤ ਸਿੰਘ ਤੁੰਗ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ 551 ਦਿਨ ਪੂਰੇ ਹੋਣ ’ਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਟਿਆਲਾ ਵਿਧਾਨ ਸਭਾ ਹਲਕੇ ਵਿੱਚ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਵੱਲੋਂ ਹਲਕਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਹਲਕਾ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਵਿੱਕੀ, ਡੀ.ਐਸ.ਪੀ. ਸਿਟੀ ਸ. ਸੰਜੀਵ ਸਿੰਗਲਾ ਅਤੇ ਐਸ.ਡੀ.ਐਮ. ਸ. ਗੁਰਦੇਵ ਸਿੰਘ ਧੰਮ ਸਮੇਤ ਹੋਰ ਪਤਵੰਤੇ ਅਤੇ ਸਬੰਧਤ ਅਧਿਕਾਰੀ ਮੌਜੂਦ ਸਨ। ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਹਲਕੇ ਵਿੱਚ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬੀ.ਡੀ.ਸੀ. ਅਤੇ ਡਬਲਯੂ.ਡੀ.ਸੀ. ਮੈਂਬਰਾਂ ਵੱਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਦਿੱਤੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਸ. ਕੋਹਲੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਉੱਥੇ ਇਲਾਜ ਕਰਵਾ ਰਹੇ ਨੌਜਵਾਨਾਂ ਦੀ ਸਥਿਤੀ ਬਾਰੇ ਵੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਨਸ਼ਾ ਮੁਕਤੀ ਮੋਰਚੇ ਵੱਲੋਂ ਮਿਲਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਕਾਰਵਾਈ ਸਬੰਧੀ ਵੀ ਲਗਾਤਾਰ ਅਪਡੇਟ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਏ ਗਏ ਨੌਜਵਾਨਾਂ ਦਾ ਫਾਲੋਅਪ ਲੈਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਸਬੰਧਤ ਐਮ.ਸੀ. ਸਾਹਿਬਾਨ ਨੂੰ ਵੀ ਲਗਾਤਾਰ ਫਾਲੋਅਪ ਕਰਨ ਲਈ ਕਿਹਾ ਗਿਆ ਹੈ।

ਇਸ ਮੌਕੇ ਹਲਕਾ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਵਿੱਕੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਲੰਬੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪਟਿਆਲਾ ਵਿੱਚੋਂ ਨਸ਼ੇ ਦੀ ਅਖੀਰਲੀ ਪੂੜੀ ਵੀ ਖ਼ਤਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਾਰਿਆਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।

Exit mobile version