Home ਪੰਜਾਬ ਹਲਕਾ ਵਿਧਾਇਕ ਨਰਿੰਦਰ ਕੌਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਕੀਤਾ ਹੱਲ

ਹਲਕਾ ਵਿਧਾਇਕ ਨਰਿੰਦਰ ਕੌਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਕੀਤਾ ਹੱਲ

0

ਸੰਗਰੂਰ, 20 ਜੁਲਾਈ, 2026 (ਵਿਸ਼ਾਲ ਗੁਪਤਾ)ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਨੇ ਮਹਿਲ ਮੁਬਾਰਕ (ਸੰਗਰੂਰ), ਸੰਤ ਸੰਗਰੂਰ, ਵਾਰਡ ਨੰਬਰ-18, ਫਤਿਹਗੜ੍ਹ ਭਾਦਸੋਂ ਅਤੇ ਪਿੰਡ ਦਿੱਤੂਪੁਰ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਦੇਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਬੁਨਿਆਦੀ ਢਾਂਚੇ, ਕਿਸਾਨ ਭਲਾਈ ਅਤੇ ਆਮ ਲੋਕਾਂ ਦੀ ਸਹੂਲਤ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਆਪਣੇ ਸੁਝਾਅ ਵੀ ਸਾਂਝੇ ਕਰਨ।

ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਸਾਹਮਣੇ ਰੱਖੀਆਂ। ਲੋਕਾਂ ਨੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨ ਅਤੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਿਧਾਇਕ ਦਾ ਧੰਨਵਾਦ ਕੀਤਾ।

ਇਸ ਮੌਕੇਅਮਨ ਸੇਖੋਂ, ਜਗਜੀਤ ਜੁਗਨੂੰ, ਬਿੱਕਰ ਸਿੰਘ, ਵਿੱਕੀ ਐਮ ਸੀ, ਅਮਨ ਗਰਗ, ਲਖਵਿੰਦਰ ਸਿੰਘ, ਚਮਕੌਰ ਸਿੰਘ, ਤੇਜਵਿੰਦਰ ਸਿੰਘ, ਹਰਬੰਸ ਐਮ ਸੀ, ਕਾਕਾ ਐਮ ਸੀ,ਖੁਸ਼ਵਿੰਦਰ ਕੋਚ, ਪੂਰਨ ਚੰਦ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Exit mobile version