Home ਹਰਿਆਣਾ ਪਸ਼ੂ ਪਾਲਕਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਅਤੇ ਪੇਂਡੂ ਅਰਥਵਿਵਸਥਾ ਨੂੰ ਸ਼ਕਤੀਸ਼ਾਲੀ...

ਪਸ਼ੂ ਪਾਲਕਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਅਤੇ ਪੇਂਡੂ ਅਰਥਵਿਵਸਥਾ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਨਿਰੰਤਰ ਯਤਨਸ਼ੀਲ : ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ

Strengthening Livestock Farmers to Boost Rural Prosperity and Economic Growth

0

ਚੰਡੀਗੜ੍ਹ, 11 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਪਸ਼ੂ ਪਾਲਕਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਅਤੇ ਪੇਂਡੂ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸੇ ਲਈ ਪਸ਼ੂ ਪਾਲਣ ਨੂੰ ਉਤਸ਼ਾਹਤ ਕਰਨ ਅਤੇ ਕਿਸਾਨਾਂ ਦੀ ਆਜੀਵਿਕਾ ਦੇ ਨਵੇਂ ਰਾਹ ਖੋਲ੍ਹਣ ਲਈ ਸਰਕਾਰ ਵਲੋਂ ਕਈ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਵਿਜ਼ਨ ਅਨੁਸਾਰ, ਵਾਤਾਵਰਣ ਅਤੇ ਪਸ਼ੂ ਧਨ ਹਮੇਸ਼ਾ ਤੋਂ ਭਾਰਤ ਦੇ ਆਰਥਿਕ ਚਿੰਤਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਹਿੱਸਾ ਰਹੇ ਹਨ, ਅਤੇ ਰਾਜ ਸਰਕਾਰ ਇਸੇ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ।

ਸ਼੍ਰੀ ਰਾਣਾ ਨੇ ਦੱਸਿਆ ਕਿ ਸੂਬੇ ਦੀਆਂ ਰਜਿਸਟਰਡ ਗਊਸ਼ਾਲਾਵਾਂ ਅਤੇ ਨੰਦੀਸ਼ਾਲਾਵਾਂ ਦੇ ਗਊਵੰਸ਼ ਦੇ ਨਾਲ-ਨਾਲ ਮੁੜ ਵਸੇਬੇ ਕੀਤੇ ਗਏ ਗਊਵੰਸ਼ ਲਈ ਚਾਰਾ ਗ੍ਰਾਂਟ ਵਜੋਂ ਅਕਤੂਬਰ 2024 ਤੋਂ ਨਵੰਬਰ 2026 ਤੱਕ ਲਗਭਗ 361 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਸ ਤੋਂ ਇਲਾਵਾ, ਦੁੱਧ ਦੀ ਪ੍ਰੋਸੈਸਿੰਗ ਅਤੇ ਪੋਸ਼ਣ ਨੂੰ ਉਤਸ਼ਾਹਤ ਕਰਨ ਲਈ ਪਿਸਤਾ ਅਤੇ ਕੇਸਰ ਫਲੇਵਰਡ ਦੁੱਧ, ਜੌਂ-ਜਵਾਰ ਦੇ ਲੱਡੂ, ਬਾਜਰੇ ਦੇ ਲੱਡੂ ਅਤੇ ਮੈਂਗੋ ਲੱਸੀ ਵਰਗੇ ਪੌਸ਼ਟਿਕ ਉਤਪਾਦ ਵੀ ਲਾਂਚ ਕੀਤੇ ਗਏ ਹਨ। ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਖੇਤਰ ਦੇ ਢਾਂਚਾਗਤ ਸੁਧਾਰਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਸਹਿਕਾਰੀ ਸਭਾ ਪੱਧਰ ‘ਤੇ ਦੁੱਧ ਠੰਢਾ ਕਰਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸਾਲ 2024-26 ਦੌਰਾਨ 80 “ਬਲਕ ਮਿਲਕ ਕੂਲਰ” ਵੰਡੇ ਗਏ ਹਨ।

ਉਨ੍ਹਾਂ ਪਸ਼ੂ ਨਸਲ ਸੁਧਾਰ ਦੀ ਦਿਸ਼ਾ ਵਿੱਚ ਇੱਕ ਵੱਡੀ ਉਪਲਬਧੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਿਸਾਰ ਵਿੱਚ ਲਗਭਗ 18.63 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸੈਕਸ-ਸੋਰਟਿਡ ਸੀਮਨ ਪ੍ਰਯੋਗਸ਼ਾਲਾ (Sex-Sorted Semen Laboratory) ਸਥਾਪਿਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਸਿੱਧਾ ਆਰਥਿਕ ਲਾਭ ਪਹੁੰਚਾਉਣ ਲਈ ‘ਮੁੱਖ ਮੰਤਰੀ ਦੁੱਧ ਉਤਪਾਦਕ ਉਤਸ਼ਾਹ ਯੋਜਨਾ‘ ਤਹਿਤ ਅਕਤੂਬਰ 2024 ਤੋਂ ਸਤੰਬਰ 2026 ਤੱਕ ਲਗਭਗ 51,000 ਲਾਭਪਾਤਰੀਆਂ ਦੇ ਖਾਤਿਆਂ ਵਿੱਚ 133.11 ਕਰੋੜ ਰੁਪਏ ਦੀ ਸਬਸਿਡੀ ਰਾਸ਼ੀ ਟਰਾਂਸਫਰ ਕੀਤੀ ਗਈ ਹੈ। ਸ਼੍ਰੀ ਰਾਣਾ ਨੇ ਕਿਹਾ ਕਿ ਸਰਕਾਰ ਦੇ ਇਹਨਾਂ ਨਿਰੰਤਰ ਯਤਨਾਂ ਨਾਲ ਸੂਬੇ ਵਿੱਚ ਪਸ਼ੂ ਪਾਲਕਾਂ ਦਾ ਆਰਥਿਕ ਵਿਕਾਸ ਹੋਵੇਗਾ ਅਤੇ ਗ੍ਰਾਮੀਣ ਅਰਥਵਿਵਸਥਾ ਨੂੰ ਹੋਰ ਮਜ਼ਬੂਤੀ ਮਿਲੇਗੀ।

Exit mobile version