Homeਪਟਿਆਲਾ ਅਪਡੇਟਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣ ਲਈ ਨਿਗਮ ਸਖ਼ਤ

ਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣ ਲਈ ਨਿਗਮ ਸਖ਼ਤ

Mayor Kundan Gogia reviewed sanitation arrangements.

ਮੇਅਰ ਕੁੰਦਨ ਗੋਗੀਆ ਨੇ ਸਫ਼ਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ

ਪਟਿਆਲਾ, 2 ਜੁਲਾਈ: (ਮਨੋਜ ਵਰਮਾ): ਪਟਿਆਲਾ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਨਿਗਮ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਮੇਅਰ ਕੁੰਦਨ ਗੋਗੀਆ ਨੇ ਨਗਰ ਨਿਗਮ ਦੇ ਸੈਨਿਟਰੀ ਵਿਭਾਗ ਦੇ ਅਧਿਕਾਰੀਆਂ, ਸੈਨਿਟਰੀ ਇੰਸਪੈਕਟਰਾਂ, ਕਮਿਊਨਿਟੀ ਫੈਸਿਲੀਟੇਟਰਾਂ ਅਤੇ ਮੋਟੀਵੇਟਰਾਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸ਼ਹਿਰ ਦੇ ਹਰ ਵਾਰਡ ਵਿੱਚ ਸਫ਼ਾਈ ਪ੍ਰਬੰਧਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਫ਼ਾਈ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਈ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੇਅਰ ਕੁੰਦਨ ਗੋਗੀਆ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਸਫ਼ਾਈ ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੈਨਿਟਰੀ ਅਮਲੇ ਨੂੰ ਦਿੱਤੇ ਸਪੱਸ਼ਟ ਨਿਰਦੇਸ਼, ਘਰ-ਘਰ ਜਾ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

ਉਨ੍ਹਾਂ ਸੈਨਿਟਰੀ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਨਾਗਰਿਕਾਂ ਨੂੰ ਸਫ਼ਾਈ, ਕੂੜੇ ਦੇ ਸਹੀ ਨਿਪਟਾਰੇ ਅਤੇ ਸਵੱਛ ਵਾਤਾਵਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਨਗਰ ਨਿਗਮ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸਿਰਫ਼ ਸਫ਼ਾਈ ਕਰਵਾਉਣਾ ਹੀ ਨਹੀਂ, ਸਗੋਂ ਸ਼ਹਿਰ ਵਾਸੀਆਂ ਵਿੱਚ ਸਫ਼ਾਈ ਪ੍ਰਤੀ ਸਥਾਈ ਜਾਗਰੂਕਤਾ ਪੈਦਾ ਕਰਨਾ ਵੀ ਹੈ। ਇਸ ਲਈ ਸੈਨਿਟਰੀ ਵਿਭਾਗ ਦੀਆਂ ਟੀਮਾਂ ਹਰ ਵਾਰਡ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਸਫ਼ਾਈ ਦੇ ਮਹੱਤਵ ਬਾਰੇ ਜਾਣੂ ਕਰਵਾਉਣਗੀਆਂ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਾਈ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਦਿਆਂ ਨਗਰ ਨਿਗਮ ਦਾ ਪੂਰਾ ਸਹਿਯੋਗ ਦੇਣ, ਤਾਂ ਜੋ ਪਟਿਆਲਾ ਨੂੰ ਸਫ਼ਾਈ ਦੇ ਖੇਤਰ ਵਿੱਚ ਇੱਕ ਮਿਸਾਲੀ ਸ਼ਹਿਰ ਬਣਾਇਆ ਜਾ ਸਕੇ।
RELATED ARTICLES
- Advertisment -
Google search engine
Google search engine
Google search engine

Most Popular

Recent Comments