Homeਪਟਿਆਲਾ ਅਪਡੇਟਪਟਿਆਲਾ 'ਚ ਨਸ਼ਾ ਤਸਕਰਾਂ 'ਤੇ ਸ਼ਿਕੰਜਾ; SSP ਵਰੁਣ ਸ਼ਰਮਾ ਖ਼ੁਦ ਉਤਰੇ ਮੈਦਾਨ...

ਪਟਿਆਲਾ ‘ਚ ਨਸ਼ਾ ਤਸਕਰਾਂ ‘ਤੇ ਸ਼ਿਕੰਜਾ; SSP ਵਰੁਣ ਸ਼ਰਮਾ ਖ਼ੁਦ ਉਤਰੇ ਮੈਦਾਨ ‘ਚ

ਪਟਿਆਲਾ, 17 ਜੁਲਾਈ, 2026 (ਹਰਸ਼ਪ੍ਰੀਤ ਕੌਰ): ਪੰਜਾਬ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਇੱਕ ਵੱਡੀ ਕਾਰਵਾਈ ਕਰਦਿਆਂ ਵਿਆਪਕ ਸਰਚ ਆਪਰੇਸ਼ਨ ਚਲਾਇਆ ਗਿਆ। ਇਹ ਸਰਚ ਮਾਰਚ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਅਤੇ ਡੀ.ਐਸ.ਪੀ. ਦਿਹਾਤੀ ਰਣਵੀਰ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਪਟਿਆਲਾ ਸਦਰ ਥਾਣੇ ਦੇ ਅਧੀਨ ਆਉਂਦੀਆਂ ਵੱਖ-ਵੱਖ ਚੌਂਕੀਆਂ ਅਤੇ ਥਾਣਿਆਂ ਦੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਖੰਗਾਲਿਆ ਗਿਆ।

ਹੌਟਸਪਾਟ ਇਲਾਕਿਆਂ ‘ਚ ਚੈਕਿੰਗ ਅਤੇ ਸ਼ੱਕੀਆਂ ਤੋਂ ਪੁੱਛਗਿੱਛ

ਇਸ ਵਿਸ਼ੇਸ਼ ਆਪਰੇਸ਼ਨ ਦੌਰਾਨ ਪੁਲਿਸ ਫੋਰਸ ਵੱਲੋਂ ਦਿਹਾਤੀ ਖੇਤਰਾਂ ਦੇ ਉਨ੍ਹਾਂ ਸੰਵੇਦਨਸ਼ੀਲ (ਹੌਟਸਪਾਟ) ਇਲਾਕਿਆਂ ਵਿੱਚ ਸਰਚ ਕੀਤੀ ਗਈ, ਜਿੱਥੇ ਨਸ਼ੇ ਦੀ ਤਸਕਰੀ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਪੁਲਿਸ ਟੀਮਾਂ ਵੱਲੋਂ ਚਿੰਨ੍ਹਿਤ ਕੀਤੇ ਗਏ ਨਸ਼ਾ ਤਸਕਰਾਂ ਦੇ ਘਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਇਲਾਕੇ ਵਿੱਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਸਥਾਨਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀ.ਐਸ.ਪੀ. ਰਣਵੀਰ ਸਿੰਘ

ਮੀਡੀਆ ਦੇ ਰੂ-ਬ-ਰੂ ਹੁੰਦਿਆਂ ਡੀ.ਐਸ.ਪੀ. ਦਿਹਾਤੀ ਰਣਵੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਹਾ:

“ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।”

ਜਨਤਾ ਨੂੰ ਸਹਿਯੋਗ ਦੀ ਅਪੀਲ

ਡੀ.ਐਸ.ਪੀ. ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਨਸ਼ਾ ਵੇਚਣ ਜਾਂ ਨਸ਼ੇ ਦੀ ਸਪਲਾਈ ਨਾਲ ਸੰਬੰਧਿਤ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments