Home ਪੰਜਾਬ ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਤਬਾਹ: ਅਫ਼ਗਾਨ ਨਾਗਰਿਕ ਸਮੇਤ 7...

ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਤਬਾਹ: ਅਫ਼ਗਾਨ ਨਾਗਰਿਕ ਸਮੇਤ 7 ਅਪਰਾਧੀ ਕਾਬੂ  

0

ਅੰਮ੍ਰਿਤਸਰ, 25 ਜੂਨ (ਹਰਸ਼ਪ੍ਰੀਤ ਕੌਰ): ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇੱਕ ਟਵੀਟ ਰਾਹੀਂ ਖ਼ੁਲਾਸਾ ਕੀਤਾ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਾ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਅਫ਼ਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕੋਲੋਂ ਦੋ ਸਬ-ਮਸ਼ੀਨ ਗੰਨਾਂ ਸਮੇਤ 10 ਆਧੁਨਿਕ ਹਥਿਆਰ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਸਨ। ਉਹ ਉੱਥੋਂ ਖੇਪ ਪ੍ਰਾਪਤ ਕਰਦੇ ਸਨ ਅਤੇ ਅੱਗੇ ਅਪਰਾਧਿਕ ਅਨਸਰਾਂ ਨੂੰ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਦੇ ਸਨ। ਇਹ ਨੈੱਟਵਰਕ ਵੱਖ-ਵੱਖ ਥਾਵਾਂ ‘ਤੇ ਵਿੱਤੀ ਲੈਣ-ਦੇਣ ਲਈ ਹਵਾਲਾ ਚੈਨਲਾਂ ਦੀ ਵਰਤੋਂ ਵੀ ਕਰਦਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਥਾਨਾ ਇਸਲਾਮਾਬਾਦ ਵਿਖੇ ਐਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ। ਵਿਦੇਸ਼ੀ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ, ਮਾਮਲੇ ਦੇ ਪਿਛਲੇ ਤੇ ਅਗਲੇ ਸਬੰਧਾਂ (backward and forward linkages) ਨੂੰ ਖੰਗਾਲਣ ਅਤੇ ਹੋਰ ਬਰਾਮਦਗੀਆਂ ਤੇ ਗ੍ਰਿਫ਼ਤਾਰੀਆਂ ਲਈ ਅਗਲੇਰੀ ਜਾਂਚ ਜਾਰੀ ਹੈ।

 

Exit mobile version