Home ਪੰਜਾਬ ਸਵੈ-ਜਨਗਣਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਕੂਲ ਸੰਘੋਲ ਵਿਖੇ...

ਸਵੈ-ਜਨਗਣਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਕੂਲ ਸੰਘੋਲ ਵਿਖੇ ਸਾਈਕਲ ਰੈਲੀ ਦਾ ਆਯੋਜਨ 

Cycle Rally at Government High School Sanghol Promotes Awareness About Self-Enumeration

0
ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਸਵੈ-ਜਨਗਣਨਾ ਲਈ ਕੀਤਾ ਪ੍ਰੇਰਿਤ
ਖਮਾਣੋਂ/ਫਤਹਿਗੜ੍ਹ ਸਾਹਿਬ, 26 ਨਵੰਬਰ, 2026 (ਛਤਰਪਾਲ ਸਿੰਘ ) : ਸਵੈ-ਜਨਗਣਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਮੰਤਵ ਨਾਲ ਸਰਕਾਰੀ ਹਾਈ ਸਕੂਲ ਸੰਘੋਲ (ਲੜਕੇ) ਵਿਖੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖਮਾਣੋਂ ਸ੍ਰੀ ਅਭਿਮਨਿਊ ਮਲਿਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ।
ਇਸ ਮੌਕੇ ਸ੍ਰੀ ਅਭਿਮਨਿਊ ਮਲਿਕ ਨੇ ਕਿਹਾ ਕਿ ਸਵੈ-ਜਨਗਣਨਾ ਲੋਕਾਂ ਨੂੰ ਜਨਗਣਨਾ ਪ੍ਰਕਿਰਿਆ ਵਿੱਚ ਖੁਦ ਭਾਗੀਦਾਰ ਬਣਨ ਦਾ ਮੌਕਾ ਪ੍ਰਦਾਨ ਕਰਦੀ ਹੈ। ਇਸ ਲਈ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਸਵੈ-ਜਨਗਣਨਾ ਪ੍ਰਤੀ ਹੋਰਨਾਂ ਨੂੰ ਵੀ ਜਾਗਰੂਕ ਕਰਨ। ਇਹ ਸਾਈਕਲ ਰੈਲੀ ਵੱਖ-ਵੱਖ ਪਿੰਡਾਂ ਵਿੱਚੋਂ ਗੁਜ਼ਰਦੀ ਹੋਈ ਲੋਕਾਂ ਨੂੰ ਸਵੈ-ਜਨਗਣਨਾ ਦੀ ਮਹੱਤਤਾ ਬਾਰੇ ਜਾਗਰੂਕ ਕਰਕੇ ਮੁੜ ਸਰਕਾਰੀ ਹਾਈ ਸਕੂਲ ਸੰਘੋਲ ਵਿਖੇ ਪਹੁੰਚੀ। ਇਸ ਤੋਂ ਇਲਾਵਾ ਜ਼ਿਲ੍ਹਾ ਫੀਲਡ ਟ੍ਰੇਨਰ ਸ. ਅਮਨਦੀਪ ਸਿੰਘ ਅਤੇ ਸ. ਜਗਦੀਪ ਸਿੰਘ ਵੱਲੋਂ ਵੀ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਵੈ-ਜਨਗਣਨਾ ਪ੍ਰਤੀ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਦੀ ਹੈੱਡਮਿਸਟ੍ਰੈੱਸ ਸ੍ਰੀਮਤੀ ਸੁਮਨ,ਮੇਜਰ ਸਿੰਘ, ਸ੍ਰੀ ਗੁਰਵਿੰਦਰ ਸਿੰਘ ਅਤੇ ਤਹਿਸੀਲ ਦਫ਼ਤਰ ਦਾ ਸਮੂਹ ਅਮਲਾ ਹਾਜ਼ਰ ਸੀ।

Exit mobile version