HomeਪੰਜਾਬDA ਮਾਮਲਾ: ਪੰਜਾਬ ਦੇ ਮੁੱਖ ਸਕੱਤਰ KAP ਸਿਨ੍ਹਾ ਹਾਈ ਕੋਰਟ ਵਿੱਚ ਪੇਸ਼,...

DA ਮਾਮਲਾ: ਪੰਜਾਬ ਦੇ ਮੁੱਖ ਸਕੱਤਰ KAP ਸਿਨ੍ਹਾ ਹਾਈ ਕੋਰਟ ਵਿੱਚ ਪੇਸ਼, 6 ਅਕਤੂਬਰ ਨੂੰ ਮੁੜ ਸੁਣਵਾਈ

Punjab Chief Secretary KAP Sinha appears before the High Court in the pending DA case; next hearing scheduled for October 6.

ਚੰਡੀਗੜ੍ਹ, 5 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਕਾਇਆ ਮਹਿੰਗਾਈ ਭੱਤਾ (DA) ਦੀਆਂ ਕਿਸ਼ਤਾਂ ਜਾਰੀ ਕਰਨ ਨਾਲ ਸਬੰਧਤ ਮਾਮਲੇ ਵਿੱਚ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ KAP ਸਿਨ੍ਹਾ ਖੁਦ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਲਫ਼ਨਾਮੇ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਸਬੰਧੀ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਵਿੱਚ ਲੰਬਿਤ ਹੈ। ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਨੂੰ ਧਿਆਨ ਵਿੱਚ ਰੱਖਦਿਆਂ ਹਾਈ ਕੋਰਟ ਨੇ ਆਪਣੇ ਰਜਿਸਟਰੀ ਵਿਭਾਗ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਿਰਦੇਸ਼ ਦਿੱਤੇ।

ਅਦਾਲਤ ਨੇ ਕਿਹਾ ਕਿ ਸੁਪਰੀਮ ਕੋਰਟ ਤੋਂ ਪ੍ਰਾਪਤ ਕੀਤੀ ਜਾਣ ਵਾਲੀ ਜਾਣਕਾਰੀ ਮੰਗਲਵਾਰ ਸਵੇਰੇ ਹਾਈ ਕੋਰਟ ਦੇ ਸਾਹਮਣੇ ਪੇਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 6 ਅਕਤੂਬਰ, 2026 ਨੂੰ ਨਿਰਧਾਰਤ ਕੀਤੀ ਗਈ ਹੈ। ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਮੁੱਖ ਸਕੱਤਰ KAP ਸਿਨ੍ਹਾ ਨੂੰ ਅਗਲੀ ਸੁਣਵਾਈ ਦੌਰਾਨ ਵੀ ਅਦਾਲਤ ਵਿੱਚ ਹਾਜ਼ਰ ਰਹਿਣਾ ਹੋਵੇਗਾ। DA ਦੀਆਂ ਬਕਾਇਆ ਕਿਸ਼ਤਾਂ ਦੀ ਉਡੀਕ ਕਰ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ 6 ਅਕਤੂਬਰ ਦੀ ਸੁਣਵਾਈ ’ਤੇ ਟਿਕੀਆਂ ਹਨ। ਹਾਲਾਂਕਿ, ਸੋਮਵਾਰ ਦੀ ਸੁਣਵਾਈ ਵਿੱਚ ਬਕਾਇਆ DA ਕਿਸ਼ਤਾਂ ਜਾਰੀ ਕਰਨ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ ਅਤੇ ਅਦਾਲਤ ਨੇ ਪਹਿਲਾਂ ਸੁਪਰੀਮ ਕੋਰਟ ਵਿੱਚ ਲੰਬਿਤ ਅਪੀਲ ਦੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments