HomeਪੰਜਾਬDA ਮਾਮਲਾ: ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ‘ਤੇ ਹਾਈਕੋਰਟ ਦਾ ਨੋਟਿਸ, 31...

DA ਮਾਮਲਾ: ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ‘ਤੇ ਹਾਈਕੋਰਟ ਦਾ ਨੋਟਿਸ, 31 ਅਗਸਤ ਤੱਕ ਰਿਪੋਰਟ ਮੰਗੀ

High Court seeks Punjab Government’s response on pending DA issue; compliance report due by August 31.

ਚੰਡੀਗੜ੍ਹ, 21 ਅਗਸਤ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (DA) ਜਾਰੀ ਕਰਨ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਕਾਰਵਾਈ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਦੀ ਕਥਿਤ ਤੌਰ ‘ਤੇ ਪੂਰੀ ਪਾਲਣਾ ਨਾ ਕਰਨ ਦੇ ਦੋਸ਼ਾਂ ਤੋਂ ਬਾਅਦ ਦਾਇਰ ਕੀਤੀ ਗਈ ਮਾਣਹਾਨੀ ਪਟੀਸ਼ਨ ‘ਤੇ ਹੋਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ DA ਜਾਰੀ ਕਰਨ ਸਬੰਧੀ ਮਾਮਲੇ ਵਿੱਚ ਕੰਪਲਾਇੰਸ ਰਿਪੋਰਟ ਦਾਖ਼ਲ ਕਰਨ ਲਈ ਸਰਕਾਰ ਕੋਲ 31 ਅਗਸਤ ਤੱਕ ਦਾ ਸਮਾਂ ਹੈ। ਪਟੀਸ਼ਨਰਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ DA ਜਾਰੀ ਕਰਨ ਸਬੰਧੀ ਹਾਈਕੋਰਟ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ। ਇਸ ਤੋਂ ਬਾਅਦ ਪਟੀਸ਼ਨਰਾਂ ਨੇ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ ਕਰਕੇ ਅਦਾਲਤ ਦਾ ਰੁਖ ਕੀਤਾ।

ਅਦਾਲਤ ਨੇ ਸਰਕਾਰ ਦੀ ਦਲੀਲ ਨੂੰ ਨੋਟ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਲਈ 27 ਅਕਤੂਬਰ ਦੀ ਤਾਰੀਖ ਤੈਅ ਕੀਤੀ ਹੈ। ਇਸ ਦੌਰਾਨ ਸਰਕਾਰ ਨੂੰ ਆਪਣਾ ਜਵਾਬ ਅਤੇ ਕੰਪਲਾਇੰਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨੀ ਹੋਵੇਗੀ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ DA ਲੰਬੇ ਸਮੇਂ ਤੋਂ ਇੱਕ ਅਹਿਮ ਮੁੱਦਾ ਬਣਿਆ ਹੋਇਆ ਹੈ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਬਿਤ DA ਦੀਆਂ ਕਿਸ਼ਤਾਂ ਅਤੇ ਬਕਾਏ ਜਾਰੀ ਕਰਨ ਦੀ ਮੰਗ ਲਗਾਤਾਰ ਕੀਤੀ ਜਾਂਦੀ ਰਹੀ ਹੈ। ਹੁਣ 31 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾਣ ਵਾਲੀ ਕੰਪਲਾਇੰਸ ਰਿਪੋਰਟ ‘ਤੇ ਸਭ ਦੀ ਨਜ਼ਰ ਰਹੇਗੀ। ਹਾਈਕੋਰਟ 27 ਅਕਤੂਬਰ ਦੀ ਸੁਣਵਾਈ ਦੌਰਾਨ ਸਰਕਾਰ ਦੇ ਜਵਾਬ ਅਤੇ ਰਿਪੋਰਟ ‘ਤੇ ਵਿਚਾਰ ਕਰੇਗਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments