Homeਪੰਜਾਬਡੇਅਰੀ ਫਾਰਮਿੰਗ ਕਿਸਾਨਾਂ ਲਈ ਟਿਕਾਊ ਆਮਦਨ ਦਾ ਚੰਗਾ ਸਾਧਨ: ਡਾ. ਜਗਦੇਵ ਸਿੰਘ

ਡੇਅਰੀ ਫਾਰਮਿੰਗ ਕਿਸਾਨਾਂ ਲਈ ਟਿਕਾਊ ਆਮਦਨ ਦਾ ਚੰਗਾ ਸਾਧਨ: ਡਾ. ਜਗਦੇਵ ਸਿੰਘ

Dairy farming can provide farmers with sustainable and reliable income.

ਫਤਹਿਗੜ੍ਹ ਸਾਹਿਬ, 19 ਅਗਸਤ, 2026 (ਰਾਜੇਸ਼ ਕੁਮਾਰ) :  ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਅਤੇ ਡੇਅਰੀ ਫਾਰਮਿੰਗ ਨੂੰ ਟਿਕਾਊ ਆਮਦਨ ਦੇ ਸਾਧਨ ਵਜੋਂ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਡੇਅਰੀ ਪਾਲਣ” ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ-ਕਮ-ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਸ ਕੋਰਸ ਵਿੱਚ 22 ਕਿਸਾਨਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।

ਡਾ.ਜਗਦੇਵ ਸਿੰਘ ਨੇ ਦੱਸਿਆ ਕਿ  ਇਸ ਸਿਖਲਾਈ ਕੋਰਸ ਵਿੱਚ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀਆਂ ਨਸਲਾਂ, ਪ੍ਰਜਨਨ ਪ੍ਰਬੰਧਨ, ਪਸ਼ੂਆਂ ਲਈ ਵਾੜੇ ਅਤੇ ਪਸ਼ੂਆਂ ਦੀਆਂ ਵੱਖ ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਸੰਭਾਵਤ ਇਲਾਜਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸੁਧਰੀ ਨਸਲ ਦੀ ਪਹਿਚਾਣ, ਦੰਦਾਂ ਤੋਂ ਉਮਰ ਦਾ ਅੰਦਾਜ਼ਾ ਲਗਾਉਣ, ਟੀਕਾਕਰਨ ਆਦਿ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਡਾ.ਹਰਮਨਜੀਤ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਨੇ ਕਿਸਾਨਾਂ ਨੂੰ ਖੇਤੀਬਾੜੀ ਤੋਂ ਇਲਾਵਾ ਸਹਾਇਕ ਧੰਦਿਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ, ਉਨ੍ਹਾਂ ਨੇ ਕਿਹਾ ਕਿ ਸਹਾਇਕ ਧੰਦੇ ਅਪਨਾ ਕੇ ਕਿਸਾਨ ਵੀਰ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਡਾ.ਜਤਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਆ।

ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਮਾਹਿਰਾਂ ਵੱਲੋਂ ਮੱਛੀ ਪਾਲਣ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਰਾਹੀਂ ਕਿਸਾਨ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰ ਸਕਦੇ ਹਨ। ਇਸੇ ਤਰ੍ਹਾਂ ਡੇਅਰੀ ਵਿਕਾਸ ਵਿਭਾਗ ਦੇ ਮਾਹਿਰਾਂ ਵੱਲੋਂ ਡੇਅਰੀ ਕਿਸਾਨਾਂ ਲਈ ਉਪਲਬਧ ਵੱਖ-ਵੱਖ ਡੇਅਰੀ ਵਿਕਾਸ ਪ੍ਰੋਗਰਾਮਾਂ, ਸਰਕਾਰੀ ਸਕੀਮਾਂ, ਸਹੂਲਤਾਂ ਅਤੇ ਵਿਭਾਗੀ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।  ਸਿਖਲਾਈ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਅਗਾਂਹਵਧੂ ਡੇਅਰੀ ਫਾਰਮ ਦਾ ਦੌਰਾ ਵੀ ਕਰਵਾਇਆ ਗਿਆ। ਇਸ ਮੌਕੇ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਡਾ. ਜੀ. ਪੀ. ਐਸ. ਸੇਠੀ, ਸਹਾਇਕ ਪ੍ਰੋਫੈਸਰ, ਡਾ. ਮਨੀਸ਼ਾ ਭਾਟਿਆ, ਸਹਾਇਕ ਪ੍ਰੋਫੈਸਰ, ਗ੍ਰਹਿ ਵਿਗਿਆਨ ,ਡਾ. ਰੀਤ ਵਰਮਾ ਤੇ ਹੋਰ ਪੰਤਵੰਤੇ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments