ਚੰਡੀਗੜ੍ਹ, 8 ਸਤੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਸਰਕਾਰ ਨੇ ਹਰਿਆਣਾ ਕੰਟਰੈਕਟ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਅਤੇ ਨਿਯਮ, 2025 ਤਹਿਤ ਯੋਗ ਕੰਟਰੈਕਟ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ ਅਤੇ ਤਸਦੀਕ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ਦੀ ਸਮਾਂ-ਸੀਮਾ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ ਵਿੱਚ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਹੁਣ ਵੈੱਬ ਪੋਰਟਲ ‘ਤੇ ਯੋਗ ਕੰਟਰੈਕਟ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ 30 ਸਤੰਬਰ, 2026 ਤੱਕ ਕੀਤੀ ਜਾ ਸਕੇਗੀ। ਰਜਿਸਟ੍ਰੇਸ਼ਨ ਤੋਂ ਬਾਅਦ ਡੀ.ਡੀ.ਓ. ਵੱਲੋਂ ਅਰਜ਼ੀਆਂ ਦੀ ਤਸਦੀਕ 15 ਅਕਤੂਬਰ, 2026 ਤੱਕ ਕੀਤੀ ਜਾਵੇਗੀ। ਇਸ ਤੋਂ ਬਾਅਦ ਸਬੰਧਤ ਵਿਭਾਗਾਂ ਦੇ ਮੁਖੀ ਡੀ.ਡੀ.ਓ. ਤੋਂ ਪ੍ਰਾਪਤ ਅਰਜ਼ੀਆਂ ਦੀ ਤਸਦੀਕ 31 ਅਕਤੂਬਰ, 2026 ਤੱਕ ਪੂਰੀ ਕਰਨਗੇ।
ਸਮਾਂ-ਸੀਮਾ ਵਧਾਉਣ ਦਾ ਉਦੇਸ਼ ਯੋਗ ਕੰਟਰੈਕਟ ਕਰਮਚਾਰੀਆਂ ਨੂੰ ਰਜਿਸਟ੍ਰੇਸ਼ਨ ਪੂਰੀ ਕਰਨ ਲਈ ਕਾਫ਼ੀ ਮੌਕਾ ਪ੍ਰਦਾਨ ਕਰਨਾ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਅਤੇ ਵਿਵਸਥਿਤ ਢੰਗ ਨਾਲ ਪੂਰਾ ਕਰਨਾ ਹੈ। ਸਰਕਾਰ ਨੇ ਸਾਰੇ ਯੋਗ ਕੰਟਰੈਕਟ ਕਰਮਚਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਆਪਣੀ ਰਜਿਸਟ੍ਰੇਸ਼ਨ ਪੂਰੀ ਕਰਨ ਲਈ ਕਿਹਾ ਹੈ। ਸਬੰਧਤ ਡੀ.ਡੀ.ਓ. ਅਤੇ ਵਿਭਾਗਾਂ ਦੇ ਮੁਖੀਆਂ ਨੂੰ ਵੀ ਸਮੇਂ ਸਿਰ ਤਸਦੀਕ ਯਕੀਨੀ ਬਣਾਉਣ ਅਤੇ ਸੋਧੇ ਹੋਈ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
