Homeਦੇਸ਼1984 ਸਿੱਖ ਕਤਲੇਆਮ ਦੇ ਦੋਸ਼ੀ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ...

1984 ਸਿੱਖ ਕਤਲੇਆਮ ਦੇ ਦੋਸ਼ੀ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ

ਨਵੀਂ ਦਿੱਲੀ, 20 ਅਗਸਤ ( ਗੁਰਮੀਤ ਸਿੰਘ ਤੁੰਗ ): 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਮੌਤ ਹੋ ਗਈ। ਉਹ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਨ। ਤਬੀਅਤ ਵਿਗੜਨ ਤੋਂ ਬਾਅਦ ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ‘brought dead’ ਐਲਾਨ ਦਿੱਤਾ।

ਸੱਜਣ ਕੁਮਾਰ ਨੂੰ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਨੇ 1984 ਦੇ ਦੰਗਿਆਂ ਦੌਰਾਨ ਪੰਜ ਸਿੱਖਾਂ ਦੀ ਹੱਤਿਆ ਅਤੇ ਗੁਰਦੁਆਰੇ ਨੂੰ ਅੱਗ ਲਗਾਉਣ ਨਾਲ ਸਬੰਧਤ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਉਹ ਤਿਹਾੜ ਜੇਲ੍ਹ ਵਿੱਚ ਬੰਦ ਸਨ।

ਇਸ ਤੋਂ ਇਲਾਵਾ, ਫਰਵਰੀ 2025 ਵਿੱਚ ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ 1984 ਦੇ ਦੰਗਿਆਂ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਦੋ ਸਿੱਖ ਵਿਅਕਤੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸੱਜਣ ਕੁਮਾਰ 1980, 1991 ਅਤੇ 2004 ਵਿੱਚ ਦਿੱਲੀ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ। 1984 ਦੀ ਹਿੰਸਾ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਰਾਜਨੀਤਿਕ ਜੀਵਨ ਖ਼ਤਮ ਹੋ ਗਿਆ।

ਉਨ੍ਹਾਂ ਦੀ ਮੌਤ 1984 ਦੀ ਹਿੰਸਾ ਨਾਲ ਜੁੜੇ ਲੰਬੇ ਸਮੇਂ ਤੋਂ ਚੱਲ ਰਹੇ ਕਾਨੂੰਨੀ ਅਤੇ ਨਿਆਂਇਕ ਮਾਮਲਿਆਂ ਦੇ ਦੌਰ ਵਿੱਚ ਹੋਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments