ਚੰਡੀਗੜ੍ਹ, 27 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੂਠ ਦੇ ਆਧਾਰ ’ਤੇ ਚਰਚਾ ਨਹੀਂ ਹੋਣੀ ਚਾਹੀਦੀ। ਵਿਰੋਧੀ ਧਿਰ ਜੇਕਰ ਕਿਸੇ ਮੁੱਦੇ ਨੂੰ ਲੈ ਕੇ ਸਵਾਲ ਉਠਾਉਂਦੀ ਹੈ ਤਾਂ ਉਸ ਨੂੰ ਤੱਥਾਂ ਸਮੇਤ ਸਦਨ ਵਿੱਚ ਰੱਖਣਾ ਚਾਹੀਦਾ ਹੈ ਅਤੇ ਸਰਕਾਰ ਹਰ ਸਵਾਲ ਦਾ ਤੱਥਾਂ ਦੇ ਆਧਾਰ ’ਤੇ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 27 ਅਤੇ 31 ਅਗਸਤ ਅਤੇ 1 ਸਤੰਬਰ ਨੂੰ ਹੋਵੇਗਾ ਸੈਸ਼ਨ ਦੀ ਮਿਆਦ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਦਿੱਤੇ ਜਾ ਰਹੇ ਬਿਆਨਾਂ ’ਤੇ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਅਜਿਹੀਆਂ ਗੱਲਾਂ ਕਰਨਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਵਿਧਾਨ ਸਭਾ ਸੈਸ਼ਨ ਦੀ ਮਿਆਦ ਘੰਟਿਆਂ ਤੱਕ ਹੁੰਦੀ ਸੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਸੈਸ਼ਨ ਦੀ ਮਿਆਦ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਸਦਨ ਵਿੱਚ ਚਰਚਾ ਤੋਂ ਪਿੱਛੇ ਹਟਣ ਵਾਲੀ ਨਹੀਂ ਹੈ ਵਿਰੋਧੀ ਧਿਰ ਵੱਲੋਂ ਜੋ ਵੀ ਸਵਾਲ ਉਠਾਇਆ ਜਾਵੇਗਾ, ਸਰਕਾਰ ਉਸ ਦਾ ਜਵਾਬ ਦੇਣ ਲਈ ਤਿਆਰ ਹੈ ਅਤੇ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਜਨਹਿੱਤ ਨਾਲ ਜੁੜੇ ਸਾਰੇ ਮੁੱਦਿਆਂ ’ਤੇ ਚਰਚਾ ਲਈ ਤਿਆਰ ਹੈ। ਸਦਨ ਵਿੱਚ ਵਿਰੋਧੀ ਧਿਰ ਆਪਣੀ ਗੱਲ ਰੱਖੇਗੀ ਅਤੇ ਸਰਕਾਰ ਉਸ ਦਾ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਾਰਥਕ ਚਰਚਾ ਜ਼ਰੂਰੀ ਹੈ ਅਤੇ ਸਰਕਾਰ ਚਰਚਾ ਕਰਨ ਅਤੇ ਜਵਾਬ ਦੇਣ ਤੋਂ ਦੇ ਪਿੱਛੇ ਨਹੀਂ ਹਟਦੀ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਸਿਰਫ਼ ਉਸ ਦੀ ਮਿਆਦ ਨਾਲ ਤੈਅ ਨਹੀਂ ਹੁੰਦਾ, ਸਗੋਂ ਸਦਨਵਿੱਚ ਹੋਣ ਵਾਲੀ ਚਰਚਾ ਦੀ ਗੁਣਵੱਤਾ ਅਤੇ ਮੁੱਦਿਆਂ ਦੀ ਗੰਭੀਰਤਾ ਵਧੇਰੇ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਤਿਆਰੀ ਨਾਲ ਸਦਨ ਵਿੱਚ ਆਵੇਗੀ ਅਤੇ ਵਿਰੋਧੀ ਧਿਰ ਵੱਲੋਂ ਉਠਾਏ ਜਾਣ ਵਾਲੇ ਹਰੇਕ ਸਵਾਲ ਦਾ ਤੱਥਾਂ ਦੇ ਆਧਾਰ ’ਤੇ ਜਵਾਬ ਦੇਵੇਗੀ







