ਬਠਿੰਡਾ :18 ਜੁਲਾਈ 2026 (ਹਰਸ਼ਲੀਨ ਸਿੰਘ): ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕਿਸਾਨ ਔਰਤਾਂ ਸਬੰਧੀ ਕੀਤੀ ਗਈ ਕਥਿਤ ਵਿਵਾਦਤ ਟਿੱਪਣੀ ਦੇ ਮਾਮਲੇ ਵਿੱਚ ਚੱਲ ਰਹੇ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ ਹੁਣ 3 ਅਗਸਤ ਨੂੰ ਹੋਵੇਗੀ। ਬਠਿੰਡਾ ਦੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਤਾਰੀਖ਼ ਤੈਅ ਕਰ ਦਿੱਤੀ ਹੈ।
ਮਾਮਲੇ ਨਾਲ ਜੁੜੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅਗਲੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਮਾਤਾ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤਰੇ ਗੁਰਪ੍ਰੀਤ ਸਿੰਘ ਦੇ ਬਿਆਨ ਅਦਾਲਤ ਵਿੱਚ ਦਰਜ ਕੀਤੇ ਜਾਣਗੇ, ਜਿਨ੍ਹਾਂ ਨੂੰ ਇਸ ਕੇਸ ਦੇ ਮਹੱਤਵਪੂਰਨ ਗਵਾਹ ਮੰਨਿਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਉਸੇ ਦਿਨ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ ‘ਤੇ ਵੀ ਅਦਾਲਤ ਵੱਲੋਂ ਸੁਣਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਕਾਰਵਾਈ 3 ਅਗਸਤ ਨੂੰ ਅਦਾਲਤ ਵਿੱਚ ਹੋਵੇਗੀ।








