Homeਹਰਿਆਣਾਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕਸ਼ਮੀਰੀ ਹਿੰਦੂ ਪ੍ਰਕੋਸ਼ਠ ਦੇ ਵਫ਼ਦ...

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕਸ਼ਮੀਰੀ ਹਿੰਦੂ ਪ੍ਰਕੋਸ਼ਠ ਦੇ ਵਫ਼ਦ ਨੇ ਕੀਤੀ ਮੁਲਾਕਾਤ

CM Nayab Singh Saini Meets Kashmiri Hindu Cell Delegation in Chandigarh

ਚੰਡੀਗੜ੍ਹ/ਹਰਿਆਣਾ, 11 ਸਤੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਅੱਜ ਕਸ਼ਮੀਰੀ ਹਿੰਦੂ ਪ੍ਰਕੋਸ਼ਠ, ਹਰਿਆਣਾ ਦੇ ਵਫ਼ਦ ਨੇ ਚੰਡੀਗੜ੍ਹ ਸਥਿਤ ਕਬੀਰ ਕੁਟੀਰ ਵਿਖੇ ਮੁਲਾਕਾਤ ਕੀਤੀ। ਵਫ਼ਦ ਨੇ ਮੁੱਖ ਮੰਤਰੀ ਨੂੰ 19 ਸਤੰਬਰ, 2026 ਨੂੰ ਗੁਰੂਗ੍ਰਾਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਮਾਤਾ ਲੱਲੇਸ਼ਵਰੀ (ਲਲ ਦੇਦ) ਦੀ 705ਵੀਂ ਜਯੰਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਵਫ਼ਦ ਨੇ ਕਸ਼ਮੀਰੀ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦੇ ਅਤੇ ਆਪਣੀਆਂ ਕੁਝ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਫ਼ਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀਪੂਰਵਕ ਵਿਚਾਰ ਕਰਦਿਆਂ ਲੋੜੀਂਦੇ ਸਹਿਯੋਗ ਅਤੇ ਕਾਰਵਾਈ ਦਾ ਭਰੋਸਾ ਦਿੱਤਾ। ਵਫ਼ਦ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਵੱਖ-ਵੱਖ ਭਾਈਚਾਰਿਆਂ ਦੀ ਸੱਭਿਆਚਾਰਕ ਵਿਰਾਸਤ ਅਤੇ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments