Home ਦੇਸ਼ ਵੋਟ ਚੋਰੀ’ ਖ਼ਿਲਾਫ਼ 1 ਨਵੰਬਰ ਨੂੰ ਦਿੱਲੀ ਮਾਰਚ, ਰਾਹੁਲ ਗਾਂਧੀ ਵੱਲੋਂ ਲੋਕਾਂ...

ਵੋਟ ਚੋਰੀ’ ਖ਼ਿਲਾਫ਼ 1 ਨਵੰਬਰ ਨੂੰ ਦਿੱਲੀ ਮਾਰਚ, ਰਾਹੁਲ ਗਾਂਧੀ ਵੱਲੋਂ ਲੋਕਾਂ ਨੂੰ ਸ਼ਮੂਲੀਅਤ ਦੀ ਅਪੀਲ

Rahul Gandhi calls for a November 1 Delhi march against alleged vote theft and in defence of democracy.

0

ਨਵੀਂ ਦਿੱਲੀ, 29 ਅਕਤੂਬਰ (ਗੁਰਮੀਤ ਸਿੰਘ ਤੁੰਗ): ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੇ ਮਾਰਚ ਲਈ ਲੋਕਾਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਇਸ ਮੁਹਿੰਮ ਨੂੰ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਨਾਲ ਜੋੜਦਿਆਂ ਕਥਿਤ ‘ਵੋਟ ਚੋਰੀ’ ਖ਼ਿਲਾਫ਼ ਇਕੱਠੇ ਹੋਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ’ਤੇ ਜਾਰੀ ਵੀਡੀਓ ਸੰਦੇਸ਼ ਵਿੱਚ ਰਾਹੁਲ ਗਾਂਧੀ ਨੇ ਵਿਦਿਆਰਥੀ ਜਥੇਬੰਦੀਆਂ ਸਮੇਤ ਵੱਖ-ਵੱਖ ਵਿਚਾਰਧਾਰਾਵਾਂ ਵਾਲੇ ਲੋਕਾਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਲਈ ਕਿਹਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਿਸੇ ਇਕ ਪਾਰਟੀ ਦਾ ਨਹੀਂ, ਸਗੋਂ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਲਈ ਲੋਕਾਂ ਦਾ ਮਾਰਚ ਹੈ। ਕਾਂਗਰਸ ਅਨੁਸਾਰ, ਇਸ ਮਾਰਚ ਵਿੱਚ ਇੰਡੀਆ ਗਠਜੋੜ ਦੇ ਆਗੂ ਵੀ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਗਠਜੋੜ ਦੇ ਸੰਸਦ ਮੈਂਬਰਾਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਤੀਕਾਤਮਕ ‘ਮੌਕ ਪਾਰਲੀਮੈਂਟ’ ਕਰਵਾਉਣ ਦੀ ਵੀ ਯੋਜਨਾ ਹੈ।

 

Exit mobile version