Homeਪੰਜਾਬਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਲਿਆ ਜਾਇਜ਼ਾ

DC and SSP review anti-drug measures in Fatehgarh Sahib.

ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਸੋਨਾ ਥਿੰਦ

ਜ਼ਿਲ੍ਹਾ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ-ਸੁਭਮ ਅਗਰਵਾਲ

ਫ਼ਤਹਿਗੜ੍ਹ ਸਾਹਿਬ, 30 ਸਤੰਬਰ, 2026 ( ਗੁਰਮੀਤ ਸਿੰਘ ਤੁੰਗ) : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ੇ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ ਦੇ ਰਹੀ ਹੈ। ਐਸ.ਐਸ.ਪੀ. ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਮੁੱਖ ਮੰਤਰੀ ਤੇ ਡੀਜੀਪੀ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ ਹੈ ਪਰੰਤੂ ਨਸ਼ਿਆਂ ਦੀ ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਬੇਹੱਦ ਲਾਜਮੀ ਹੈ।

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਇਸ ਬੈਠਕ ਮੌਕੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਓਕਾਂਰ ਸਿੰਘ ਚੌਹਾਨ, ਸੁਖਵਿੰਦਰ ਸਿੰਘ ਬੇਦੀ ਹਲਕਾ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ. ਅਮਲੋਹ ਹਰਵੀਰ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ ਵੀ ਮੌਜੂਦ ਸਨ।   ਡਾ. ਸੋਨਾ ਥਿੰਦ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਕਰਕੇ ਵਾਰਡ ਤੇ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਆਮ ਲੋਕ ਨਸ਼ਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ, ਪਰੰਤੂ ਫਿਰ ਵੀ ਸਿਵਲ ਪ੍ਰਸ਼ਾਸਨ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਨਸ਼ੇ ਛੱਡਣ ਦੇ ਚਾਹਵਾਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ 01 ਅਕਤੂਬਰ ਤੋਂ ਪਿੰਡਾਂ ਅਤੇ ਸ਼ਹਿਰੀ ਪੱਧਰ ਤੇ ਨਸ਼ਿਆਂ ਖਿਲਾਫ ਬਣਾਈਆਂ ਕਮੇਟੀਆਂ ਦੀਆਂ ਵਿਸ਼ੇਸ਼ ਬੈਠਕਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੇਂਡੂ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੀਆਂ ਬੈਠਕਾਂ ਦਾ ਹਰੇਕ ਪਿੰਡ ਪੱਧਰ ਤੇ ਬਲਾਕ ਵਿਕਾਸ ਪੰਚਾਇਤ ਅਫਸਰ ਅਤੇ ਸ਼ਹਿਰੀ ਪੱਧਰ ਤੇ ਕਾਰਜ ਸਾਧਕ ਅਫਸਰ ਪੂਰਾ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਪ੍ਰਚਾਰ ਕੀਤਾ ਜਾਵੇ।

ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਨੇ ਸੇਵ ਪੰਜਾਬ ਪੋਰਟਲ ਉਪਰ ਨਸ਼ਿਆਂ ਦੇ ਸੌਦਾਗਰਾਂ ਦੀ ਜਾਣਕਾਰੀ ਦੇਣ ‘ਤੇ ਵੀ ਜ਼ੋਰ ਦਿੱਤਾ ਤੇ ਕਿਹਾ ਕਿ ਅਜਿਹੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮਿਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਕੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments