Homeਪਟਿਆਲਾ ਅਪਡੇਟਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ...

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਤੇ ਦੁਰਗਾ ਅਸ਼ਟਮੀ ਸਬੰਧੀ ਤਿਆਰੀਆਂ ਦਾ ਜਾਇਜ਼ਾ

Deputy Commissioner reviews preparations for Assu Navratras and Durga Ashtami celebrations beginning October 11 at Mata Shri Kali Devi Temple.

ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਿਰ ਦੀ ਦੇਸ਼ ਵਿਦੇਸ਼ ‘ਚ ਧਾਰਮਿਕ ਮਹਾਨਤਾ-ਡਾ. ਰਾਜ ਕੁਮਾਰ ਗੁਪਤਾ

ਪਟਿਆਲਾ, 22 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ 19 ਅਕਤੂਬਰ ਤੱਕ ਅੱਸੂ ਦੇ ਨਵਰਾਤਰਿਆਂ ਅਤੇ ਦੁਰਗਾ ਅਸ਼ਟਮੀ ਦੌਰਾਨ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਸਮੇਤ ਹੋਰ ਸਾਰੇ ਪ੍ਰਬੰਧ ਜੰਗੀ ਪੱਧਰ ‘ਤੇ ਜਾਰੀ ਹਨ। ਇਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਏ.ਡੀ.ਸੀ. ਅਨੁਪ੍ਰਿਤਾ ਜੌਹਲ ਸਮੇਤ ਐਡਵਾਈਜਰੀ ਕਮੇਟੀ ਦੇ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਨਾਲ ਇੱਕ ਉਚ ਪੱਧਰੀ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਤਿਉਹਾਰ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਮੰਦਿਰ ‘ਚ ਪੁੱਜਣ ਵਾਲੇ ਆਮ ਸ਼ਰਧਾਲੂਆਂ ਸਮੇਤ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲੰਗਰ ਤੇ ਭੰਡਾਰੇ, ਪੀਣ ਵਾਲੇ ਪਾਣੀ, ਬਾਥਰੂਮ, ਸਾਫ਼ ਸਫ਼ਾਈ, ਸਜਾਵਟ ਆਦਿ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪੁਖ਼ਤਾ ਇੰਤਜਾਮ ਕੀਤੇ ਜਾਣਗੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ। ਮੰਦਿਰ ਦੀ ਉੱਚ ਪੱਧਰੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਡਾ. ਰਾਜ ਕੁਮਾਰ ਗੁਪਤਾ ਨੇ ਦੱਸਿਆ ਕਿ ਸ਼ਾਰਦੀਆ ਨਵਰਾਤਰੀ ਅੱਸੂ ਦੇ ਮਹੀਨੇ ਦੇ ਸ਼ੁਕਲ ਪੱਖ ਦੀ ਪ੍ਰਤੀਪਦਾ ਤਿਥੀ ਦੀ ਸ਼ੁਰੂਆਤ 11 ਅਕਤੂਬਰ ਤੋਂ ਹੋ ਰਹੀ ਹੈ ਅਤੇ ਇਸ ਦੌਰਾਨ ਦੁਰਗਾ ਮਾਂ ਦੇ ਨੌ ਰੂਪਾਂ ਦੀ ਵਿਧੀ ਵਿਧਾਨ ਨਾਲ ਅਰਾਧਨਾ ਕੀਤੀ ਜਾਂਦੀ ਹੈ, ਜਿਸ ਲਈ ਪ੍ਰਬੰਧ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਹਨ।
ਮੈਂਬਰ ਸੀ.ਏ. ਅਜੇ ਅਲੀਪੁਰੀਆ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ ਵਿੱਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਨਵਰਾਤਿਰਆਂ ਦੇ ਤਿਉਹਾਰ ਮੌਕੇ ਵੱਡੀ ਗਿਣਤੀ ਪੁੱਜਣ ਵਾਲੇ ਸ਼ਰਧਾਲੂਆਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸ੍ਰੀ ਅਲੀਪੁਰੀਆ ਨੇ ਮੀਟਿੰਗ ਦੌਰਾਨ ਸੁਰੱਖਿਆ ਦੀ ਜਿੰਮੇਵਾਰੀ ਨਿਭਾਉਣ ਵਾਲੇ ਮੁਲਾਜਮਾਂ ਨੂੰ ਹਦਾਇਤ ਕੀਤੀ ਕਿ ਉਹ ਬਹੁਤ ਹੀ ਨਿਮਰ ਰਹਿਕੇ ਸੇਵਾਵਾਂ ਨਿਭਾਉਣ ਤੇ ਹਰ ਸ਼ਰਧਾਲੂ ਨੂੰ ਬਹੁਤ ਹੀ ਪਿਆਰ ਨਾਲ ਮੰਦਿਰ ਦੇ ਅੰਦਰ ਤੇ ਬਾਹਰ ਅਤੇ ਮਾਤਾ ਦੇ ਭਵਨ ਵਿੱਚ ਪਿਆਰ ਦੇ ਨਾਲ ਅੱਗੇ ਵਧਾਈ ਜਾਣ ਤਾਂ ਕਿ ਭੀੜ ਨੂੰ ਸਹੀ ਢੰਗ ਨਾਲ ਨਿਯੰਤਰਤ ਕੀਤਾ ਜਾ ਸਕੇ।

ਮੈਂਬਰ ਸੰਜੇ ਸਿੰਗਲਾ ਨੇ ਦੱਸਿਆ ਕਿ ਨਵਰਾਤਰਿਆਂ ਦੌਰਾਨ ਰੋਜ਼ ਸਵੇਰੇ ਸਾਢੇ 8.30 ਵਜੇ ਹਵਨ ਸ਼ੁਰੂ ਹੋਵੇਗਾ, ਜਿਸ ਲਈ ਆਮ ਸ਼ਰਧਾਲੂ ਬੁਕਿੰਗ ਕਰਵਾ ਸਕਦੇ ਹਨ। ਇਸ ਦੌਰਾਨ ਮੰਦਿਰ ਦੇ ਮਾਹੌਲ ਨੂੰ ਹੋਰ ਅਧਿਆਤਮਿਕ ਬਣਾਉਣ ਲਈ ਮੰਤਰਾਂ ਦਾ ਉਚਾਰਨ ਚੱਲਦਾ ਰਹੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਬਹੁਤ ਹੀ ਪਵਿੱਤਰ ਤੇ ਅਧਿਆਤਮਿਕ ਮਾਹੌਲ ਮਿਲੇਗਾ। ਇਸੇ ਤਰ੍ਹਾਂ ਲੰਗਰ ਦੀ ਬੁਕਿੰਗ ਵੀ ਕਰਵਾਈ ਜਾ ਸਕਦੀ ਹੈ। ਬੈਠਕ ਦੌਰਾਨ ਡੀ.ਐਸ.ਪੀ. ਸੰਜੀਵ ਸਿੰਗਲਾ, ਵਧੀਕ ਮੰਡਲ ਫਾਇਰ ਬ੍ਰਿਗੇਡ ਅਫ਼ਸਰ ਹਰਿੰਦਰਪਾਲ ਸਿੰਘ, ਮੰਦਿਰ ਸਹਾਇਕ ਸੁਪਰਵਾਈਜ਼ਰ ਨਵਨੀਤ ਟੰਡਨ ਸਮੇਤ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਵੱਡੀ ਗਿਣਤੀ ਅਧਿਕਰੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments