Home ਪਟਿਆਲਾ ਅਪਡੇਟ ਵਿਕਾਸ ਨੂੰ ਮਿਲੀ ਰਫ਼ਤਾਰ: ਵਿਧਾਇਕ ਕੋਹਲੀ ਨੇ 1 ਕਰੋੜ ਦੀ ਸੜਕ ਦਾ...

ਵਿਕਾਸ ਨੂੰ ਮਿਲੀ ਰਫ਼ਤਾਰ: ਵਿਧਾਇਕ ਕੋਹਲੀ ਨੇ 1 ਕਰੋੜ ਦੀ ਸੜਕ ਦਾ ਕੀਤਾ ਉਦਘਾਟਨ

The area's infrastructure has been strengthened, and residents will benefit from improved transportation facilities;

0
ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਿਲੀ ਮਜ਼ਬੂਤੀ, ਲੋਕਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਦੀ ਸਹੂਲਤ
ਪਟਿਆਲਾ, 5 ਜੁਲਾਈ (ਛਤਰਪਾਲ ਸਿੰਘ): ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਨੌਰ ਰੋਡ ( ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ ) ਤੱਕ ਬਣੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ। ਇਲਾਕਾ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਉਨ੍ਹਾਂ ਨੂੰ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਸਨੌਰ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਫਲੱਡ ਕੰਟਰੋਲ ਰੂਮ ਤੱਕ ਪਹੁੰਚ ਵੀ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਪੂਰਾ ਲਾਭ ਮਿਲ ਸਕੇ।
ਇਸ ਮੌਕੇ ਐਮ.ਸੀ. ਹਰਪ੍ਰੀਤ ਸਿੰਘ, ਐਕਸੀਅਨ ਪ੍ਰਤੀਕ ਸਿੰਗਲਾ, ਐਸ.ਡੀ.ਓ. ਪੁਨੀਤ ਮਿੱਤਲ, ਰਜਿੰਦਰ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ ਜੱਗਾ, ਕਿਰਪਾਲ ਸਿੰਘ, ਨਿੰਦਰ ਕਾਹਲੋਂ, ਵਿਜੈ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Exit mobile version