Home ਪੰਜਾਬ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਜੰਗੀ ਪੱਧਰ ‘ਤੇ ਚੱਲ ਰਹੇ ਹਨ...

ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਜੰਗੀ ਪੱਧਰ ‘ਤੇ ਚੱਲ ਰਹੇ ਹਨ ਵਿਕਾਸ ਕਾਰਜ: ਸੁਖਵੀਰ ਸਿੰਘ

Chief Minister Bhagwant Singh Mann has fulfilled every guarantee made before the elections: OSD Sukhvir Singh.

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਦਿੱਤੀ ਹਰ ਗਰੰਟੀ ਨੂੰ ਪੂਰਾ ਕੀਤਾ: ਓ.ਐਸ.ਡੀ. ਸੁਖਵੀਰ ਸਿੰਘ

ਸ਼ੇਰਪੁਰ, 13 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਘਨੌਰ ਕਲਾਂ ਵਿਖੇ ‘ਲੋਕ ਮਿਲਣੀ’ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਘਨੌਰ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਰੀਬ 5.45 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ ਲਗਭਗ 5.99 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟ ਵੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਰਿਹਾ ਹੈ, ਜਦਕਿ ਮਲੇਰਕੋਟਲਾ ਮਾਈਨਰ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ ਖੇਤਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਸਮੁੱਚੀ ਟੀਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਰ ਵੇਲੇ ਵਚਨਬੱਧ ਹੈ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਲੋਕਾਂ ਦੇ ਬੂਹੇ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਅਤੇ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਨਹਿਰੀ ਪਾਣੀ ਦੀ ਸੰਭਾਲ, ਨਸ਼ਿਆਂ ਵਿਰੁੱਧ ਮੁਹਿੰਮ, ਸਿੱਖਿਆ ਸੁਧਾਰ ਅਤੇ ਸਰਬਪੱਖੀ ਵਿਕਾਸ ਦੇ ਖੇਤਰ ਵਿੱਚ ਇਤਿਹਾਸਕ ਕੰਮ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ।

ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਵਿਕਾਸ ਗ੍ਰਾਂਟਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਸਮੇਤ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਦੇ ਸਹਿਯੋਗ ਨਾਲ ਹੋਰ ਵਿਕਾਸ ਪ੍ਰੋਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਕਾਂਝਲਾ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਹੈੱਪੀ ਗਰਗ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਡਾਇਰੈਕਟਰ ਅਨਿਲ ਮਿੱਤਲ, ਗਗਨ ਜਵੰਧਾ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਅਮਰਜੀਤ ਸਿੰਘ, ਦਵਿੰਦਰ ਸਿੰਘ, ਅਮਰਦੀਪ ਸਿੰਘ ਧਾਂਦਰਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪੰਚਾਇਤ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।

Exit mobile version