Homeਪਟਿਆਲਾ ਅਪਡੇਟਸਵੈ-ਇੱਛੁਕ ਖੂਨਦਾਨ ਮੁਹਿੰਮ ਵਿੱਚ ਸੇਵਾਵਾਂ ਲਈ ਪੰਜਾਬ ਸਰਕਾਰ ਵੱਲੋਂ ਧਰਮਵੀਰ ਗਰਗ ਤੇ...

ਸਵੈ-ਇੱਛੁਕ ਖੂਨਦਾਨ ਮੁਹਿੰਮ ਵਿੱਚ ਸੇਵਾਵਾਂ ਲਈ ਪੰਜਾਬ ਸਰਕਾਰ ਵੱਲੋਂ ਧਰਮਵੀਰ ਗਰਗ ਤੇ ਈਸ਼ਵਰ ਬਾਂਸਲ ਸਨਮਾਨਿਤ

Dharmveer Garg and Ishwar Bansal honored by the Punjab Government for their contribution to voluntary blood donation.

ਪਟਿਆਲਾ, 20 ਅਗਸਤ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਵੱਲੋਂ ਪੰਜਾਬ ਮਿਊਂਸਿਪਲ ਭਵਨ, ਚੰਡੀਗੜ੍ਹ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰੋਟਰੀ ਜ਼ਿਲ੍ਹਾ 3090 ਦੇ ਪਾਸਟ ਡਿਸਟ੍ਰਿਕਟ ਗਵਰਨਰ ਧਰਮਵੀਰ ਗਰਗ ਅਤੇ ਰੋਟਰੀ ਕਲੱਬ ਭਵਾਨੀਗੜ੍ਹ ਸਿਟੀ ਦੇ ਸਾਬਕਾ ਪ੍ਰਧਾਨ ਈਸ਼ਵਰ ਬਾਂਸਲ ਨੂੰ ਸਿਹਤ ਸੇਵਾਵਾਂ ਅਤੇ ਸਵੈ-ਇੱਛੁਕ ਖੂਨਦਾਨ ਮੁਹਿੰਮ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਪੰਜਾਬ ਭਰ ਤੋਂ ਕਰੀਬ 50 ਵਿਅਕਤੀਆਂ ਨੂੰ ਇਸ ਖੇਤਰ ਵਿੱਚ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਮਾਰ ਰਾਹੁਲ, ਆਈਏਐਸ, ਸਿਹਤ ਵਿਭਾਗ ਪੰਜਾਬ, ਸਾਕਸ਼ੀ ਸਾਹਨੀ, ਆਈਏਐਸ, ਡਾਇਰੈਕਟਰ, ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਅਤੇ ਡਾ. ਰੱਤੀ ਰਾਮ ਸ਼ਰਮਾ, ਡਾਇਰੈਕਟਰ ਬਲੱਡ ਬੈਂਕ, ਪੀਜੀਆਈ ਚੰਡੀਗੜ੍ਹ ਸਮੇਤ ਸਿਹਤ ਵਿਭਾਗ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਵੈ-ਇੱਛੁਕ ਖੂਨਦਾਨ ਦੇ ਲਗਭਗ 80 ਫੀਸਦੀ ਟੀਚੇ ਨੂੰ ਹਾਸਲ ਕਰ ਚੁੱਕਾ ਹੈ ਅਤੇ ਇਸ ਪ੍ਰਾਪਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਸਵੈ-ਇੱਛੁਕ ਖੂਨਦਾਨੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਇਨ੍ਹਾਂ ਸੰਸਥਾਵਾਂ ਦੇ ਸਹਿਯੋਗ ਨੂੰ ਬੇਹੱਦ ਮਹੱਤਵਪੂਰਨ ਦੱਸਿਆ। ਉਨ੍ਹਾਂ ਨੇ ਖਾਸ ਤੌਰ ’ਤੇ ਰੋਟਰੀ ਕਲੱਬ ਭਵਾਨੀਗੜ੍ਹ ਸਿਟੀ ਵੱਲੋਂ ਥੈਲੇਸੀਮੀਆ ਪੀੜਤ ਬੱਚਿਆਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਇੱਕ ਤਕਨੀਕੀ ਵਰਕਸ਼ਾਪ ਵੀ ਕਰਵਾਈ ਗਈ, ਜਿਸ ਵਿੱਚ ਖੂਨਦਾਨ ਕੈਂਪਾਂ ਨੂੰ ਹੋਰ ਸੁਚੱਜੇ ਢੰਗ ਨਾਲ ਆਯੋਜਿਤ ਕਰਨ, ਡੋਨਰ ਕੇਅਰ, ਖੂਨਦਾਨ ਦੀ ਯੋਗਤਾ ਅਤੇ ਅੰਤਰਾਲ ਸਬੰਧੀ ਨਵੇਂ ਪ੍ਰੋਟੋਕੋਲਾਂ ਅਤੇ ਖੂਨਦਾਨੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸਨਮਾਨ ਪ੍ਰਾਪਤ ਕਰਨ ਉਪਰੰਤ ਧਰਮਵੀਰ ਗਰਗ ਅਤੇ ਈਸ਼ਵਰ ਬਾਂਸਲ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਕੀਮਤੀ ਅਤੇ ਪ੍ਰੇਰਣਾਦਾਇਕ ਹੈ, ਪਰ ਉਨ੍ਹਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਲੋੜਵੰਦ ਮਰੀਜ਼ ਨੂੰ ਸਮੇਂ ਸਿਰ ਖੂਨ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹਾਦਸਿਆਂ, ਥੈਲੇਸੀਮੀਆ, ਗਰਭ ਅਵਸਥਾ ਜਾਂ ਹੋਰ ਐਮਰਜੈਂਸੀ ਹਾਲਾਤਾਂ ਵਿੱਚ ਮਰੀਜ਼ ਅਤੇ ਉਸ ਦਾ ਪਰਿਵਾਰ ਪਹਿਲਾਂ ਹੀ ਮੁਸ਼ਕਲ ਸਥਿਤੀ ਵਿੱਚ ਹੁੰਦੇ ਹਨ। ਅਜਿਹੇ ਸਮੇਂ ਵਿੱਚ ਖੂਨ ਉਪਲਬਧ ਨਾ ਹੋਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਜਾਂਦੀਆਂ ਹਨ। ਇਸ ਲਈ ਸਮੇਂ ਸਿਰ ਖੂਨ ਦੀ ਉਪਲਬਧਤਾ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਸਵੈ-ਇੱਛੁਕ ਖੂਨਦਾਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments