Homeਪੰਜਾਬਚੰਡੀਗੜ੍ਹ ਸਬਜ਼ੀ ਮੰਡੀ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ, ਆੜ੍ਹਤੀਏ ਦਾ ਚਾਕੂ...

ਚੰਡੀਗੜ੍ਹ ਸਬਜ਼ੀ ਮੰਡੀ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ, ਆੜ੍ਹਤੀਏ ਦਾ ਚਾਕੂ ਮਾਰ ਕੇ ਕ.ਤ.ਲ

A 43-year-old trader was allegedly stabbed during a parking dispute at Chandigarh’s Sector 26 vegetable market.

ਚੰਡੀਗੜ੍ਹ, 15 ਅਗਸਤ, 2026 (ਕਾਜਲ) : ਸੈਕਟਰ-26 ਦੀ ਸਬਜ਼ੀ ਮੰਡੀ ਵਿੱਚ ਗੱਡੀ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਇੱਕ ਆੜ੍ਹਤੀਏ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਊਨਾ ਵਾਸੀ ਦੇਸ਼ਰਾਜ (43) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੇਸ਼ਰਾਜ ਅਤੇ ਵਿਨੋਦ ਛੋਟੇ ਪਿਕਅੱਪ ਵਾਹਨਾਂ ਰਾਹੀਂ ਸਬਜ਼ੀਆਂ ਲਿਆ ਕੇ ਸੈਕਟਰ-26 ਮੰਡੀ ਵਿੱਚ ਵੇਚਦੇ ਸਨ। ਸ਼ੁੱਕਰਵਾਰ ਰਾਤ ਕਰੀਬ 10 ਵਜੇ ਵਿਨੋਦ ਆਪਣੇ ਪੁੱਤਰਾਂ ਨਾਲ ਮੰਡੀ ਵਿੱਚ ਪਹੁੰਚਿਆ। ਉੱਥੇ ਵਾਹਨ ਹਟਾਉਣ ਨੂੰ ਲੈ ਕੇ ਦੇਸ਼ਰਾਜ ਨਾਲ ਉਸ ਦੀ ਬਹਿਸ ਹੋ ਗਈ। ਬਹਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਝਗੜਾ ਹੋ ਗਿਆ। ਦੋਸ਼ ਹੈ ਕਿ ਇਸ ਦੌਰਾਨ ਵਿਨੋਦ ਅਤੇ ਉਸ ਦੇ ਪੁੱਤਰਾਂ ਨੇ ਦੇਸ਼ਰਾਜ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦੇਸ਼ਰਾਜ ਗੰਭੀਰ ਜ਼ਖ਼ਮੀ ਹੋ ਕੇ ਜ਼ਮੀਨ ’ਤੇ ਡਿੱਗ ਪਿਆ।

ਮੰਡੀ ਵਿੱਚ ਮੌਜੂਦ ਲੋਕਾਂ ਨੇ ਦਖ਼ਲ ਦੇ ਕੇ ਝਗੜਾ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਜ਼ਖ਼ਮੀ ਦੇਸ਼ਰਾਜ ਨੂੰ ਤੁਰੰਤ GMCH-32 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ। ਪੁਲਿਸ ਵੱਲੋਂ ਮੰਡੀ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਜਾਂਚੀ ਜਾ ਰਹੀ ਹੈ। ਮਾਮਲੇ ਵਿੱਚ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਕਤਲ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments