Homeਪਟਿਆਲਾ ਅਪਡੇਟਜਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਪਟਿਆਲਾ ਜੇਲ੍ਹ ਦੀਆਂ ਮਹਿਲਾ ਕੈਦੀਆਂ...

ਜਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਪਟਿਆਲਾ ਜੇਲ੍ਹ ਦੀਆਂ ਮਹਿਲਾ ਕੈਦੀਆਂ ਲਈ ਨਵੀਂ ਇਲੈਕਟ੍ਰਿਕ ਕਢਾਈ ਮਸ਼ੀਨ ਲਗਵਾਈ

Patiala District and Sessions Judge Avtar Singh Provides Electric Embroidery Machine to Women Inmates of Jail

ਪਟਿਆਲਾ, 28 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਵੱਲੋਂ ਅੱਜ ਪਟਿਆਲਾ ਜੇਲ੍ਹ ਵਿਖੇ ਮਹਿਲਾ ਕੈਦੀਆਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਦੇ ਉਦੇਸ਼ ਨਾਲ ਨਵੀਂ ਆਟੋਮੈਟਿਕ ਇਲੈਕਟ੍ਰਿਕ ਕਢਾਈ ਮਸ਼ੀਨ ਸਥਾਪਤ ਕਰਵਾਈ ਗਈ।
ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਜੇਲ੍ਹ ਵਿੱਚ ਬੰਦ ਮਹਿਲਾਵਾਂ ਨੂੰ ਸਿਲਾਈ ਅਤੇ ਕਢਾਈ ਵਰਗੇ ਕਿੱਤਾਮੁਖੀ ਹੁਨਰਾਂ ਦੀ ਸਿਖਲਾਈ ਦੇ ਕੇ ਆਤਮ-ਨਿਰਭਰ ਬਣਾਉਣਾ ਹੈ, ਤਾਂ ਜੋ ਉਹ ਆਪਣੇ ਸਮੇਂ ਦੀ ਸੁਚੱਜੀ ਵਰਤੋਂ ਕਰਦਿਆਂ ਨਵੇਂ ਹੁਨਰ ਸਿੱਖ ਸਕਣ ਅਤੇ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਸਮਰੱਥ ਬਣ ਸਕਣ। ਇਸ ਮੌਕੇ ਸ੍ਰੀ ਅਵਤਾਰ ਸਿੰਘ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਵਿਅਕਤੀਆਂ ਦੇ ਸੁਧਾਰ ਅਤੇ ਮੁੜ ਵਸੇਬੇ ਲਈ ਅਜਿਹੀਆਂ ਕਿੱਤਾਮੁਖੀ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ। ਇਨ੍ਹਾਂ ਰਾਹੀਂ ਕੈਦੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ ਅਤੇ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਆਪਣੇ ਆਪ ਨੂੰ ਤਿਆਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਮਹਿਲਾ ਕੈਦੀਆਂ ਨੂੰ ਨਵੀਆਂ ਸੰਭਾਵਨਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋਣਗੇ।
RELATED ARTICLES
- Advertisment -
Google search engine
Google search engine
Google search engine

Most Popular

Recent Comments