Home ਪੰਜਾਬ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਮਹੱਦੀਆਂ ਕਲੱਸਟਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਟ੍ਰੇਨਿੰਗ...

ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਮਹੱਦੀਆਂ ਕਲੱਸਟਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਟ੍ਰੇਨਿੰਗ ਦਾ ਨਿਰੀਖਣ

District Education Officer reviews School Management Committee training activities at the Mahaddian cluster.

0

ਫਤਹਿਗੜ੍ਹ ਸਾਹਿਬ, 17 ਸਤੰਬਰ, 2026 ( ਗੁਰਮੀਤ ਸਿੰਘ ਤੁੰਗ) :   ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀਆਂ(ਐਸ.ਐਮ.ਸੀ.) ਨੂੰ ਮਜ਼ਬੂਤ ਬਣਾਉਣ ਅਤੇ ਸਕੂਲਾਂ ਦੇ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਲੱਸਟਰ ਪੱਧਰ ’ਤੇ ਐਸ.ਐਮ.ਸੀ. ਟ੍ਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਵੱਲੋਂ ਮਹੱਦੀਆਂ ਕਲਸਟਰ ਵਿਖੇ ਕਰਵਾਈ ਗਈ ਐਸ.ਐਮ.ਸੀ ਟ੍ਰੇਨਿੰਗ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਕੂਲ ਇੰਚਾਰਜਾਂ ਅਤੇ ਐਸ.ਐਮ.ਸੀ. ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਚੱਲ ਰਹੀਆਂ ਵੱਖ-ਵੱਖ ਵਿਦਿਅਕ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਕਮੇਟੀਆਂ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਮੇਟੀ ਮੈਂਬਰਾਂ ਨਾਲ ਸਕੂਲਾਂ ਦੀਆਂ ਲੋੜਾਂ ਅਤੇ ਬੁਨਿਆਦੀ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਨੇ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਮਿਡ-ਡੇ ਮੀਲ ਦੀ ਗੁਣਵੱਤਾ, ਸਕੂਲਾਂ ਦੀ ਸਾਫ਼-ਸਫ਼ਾਈ, ਵਿਦਿਆਰਥੀਆਂ ਲਈ ਅਨੁਕੂਲ ਸਿੱਖਣ ਵਾਤਾਵਰਨ ਅਤੇ ਸਕੂਲਾਂ ਨੂੰ ਹੋਰ ਬਿਹਤਰ ਬਣਾਉਣ ਸਹਿਯੋਗ ਦਿੱਤਾ ਜਾਵੇ।

Exit mobile version