Homeਪਟਿਆਲਾ ਅਪਡੇਟਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਸਰਕਲ ਕਬੱਡੀ ਅੰਡਰ-19 ਲੜਕਿਆਂ ਦੇ ਟੂਰਨਾਮੈਂਟ 'ਚ...

ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਸਰਕਲ ਕਬੱਡੀ ਅੰਡਰ-19 ਲੜਕਿਆਂ ਦੇ ਟੂਰਨਾਮੈਂਟ ‘ਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ  ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ

DEO (Secondary) Mamta Khurana Encourages Players at Under-19 Boys' Circle Kabaddi Inter-District School Tournament

ਪਟਿਆਲਾ, 19 ਨਵੰਬਰ, 2026 (ਹਰਸ਼ਪ੍ਰੀਤ ਕੌਰ ) : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ   ਸਰਕਲ ਕਬੱਡੀ ਅੰਡਰ-19 ਲੜਕਿਆਂ ਦਾ ਟੂਰਨਾਮੈਂਟ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੁੱਖ ਮਹਿਮਾਨ ਦੇ ਤੌਰ ਤੇ  ਜਿਲਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਅਤੇ ਡੀਐਸਸੀ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਬਰਨਾਲੇ ਨੇ ਫਿਰੋਜ਼ਪੁਰ ਨੂੰ,ਲੁਧਿਆਣਾ ਨੇ ਫਾਜ਼ਿਲਕਾ ਨੂੰ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ,ਸੰਗਰੂਰ ਨੇ ਮੋਗੇ ਨੂੰ, ਪਟਿਆਲੇ ਨੇ ਗੁਰਦਾਸਪੁਰ ਨੂੰ, ਮਲੇਰਕੋਟਲੇ ਨੇ ਤਰਨਤਾਰਨ ਨੂੰ ਹਰਾਇਆ।ਇਸ ਮੌਕੇ ਤੇ ਅਬਜਰਵਰ ਜਸਵਿੰਦਰ ਸਿੰਘ,ਆਫੀਸ਼ੀਅਲ ਦਵਿੰਦਰ ਸਿੰਘ, ਆਫੀਸ਼ੀਅਲ ਰਾਜਵੀਰ ਸਿੰਘ,ਸੰਦੀਪ ਜੈਨ ਸੀਨੀਅਰ ਸਹਾਇਕ, ਟੂਰਨਾਮੈਂਟ ਤੇ ਕਨਵੀਨਰ ਦਵਿੰਦਰ ਸਿੰਘ ਵਿਰਕ ਤੇ ਗੁਰਪ੍ਰੀਤ ਸਿੰਘ ਝੰਡਾ, ਸ਼ਿਵ ਭੰਡੀਹ,ਬੇਅੰਤ ਸਿੰਘ,ਭਰਪੂਰ ਸਿੰਘ, ਕੁਲਵੰਤ ਸਿੰਘ,ਮਨਦੀਪ ਸ਼ਰਮਾ,ਲਖਵਿੰਦਰ ਸਿੰਘ,ਰਣਧੀਰ ਸਿੰਘ, ਰਾਕੇਸ਼ ਕੁਮਾਰ ਅਰੋੜਾ, ਜਗਬੀਰ ਸਿੰਘ, ਜਗਤਾਰ ਸਿੰਘ, ਗੁਰਪਿਆਰ ਸਿੰਘ, ਸੁਨੀਲ ਕੁਮਾਰ, ਕਿਰਨਜੀਤ ਕੌਰ,ਕੁਲਜੀਤ ਕੌਰ,ਕਮਲਪ੍ਰੀਤ ਕੌਰ, ਦਮਨਜੀਤ ਕੌਰ, ਰਾਜਨਪ੍ਰੀਤ ਕੌਰ,ਜਗਤਾਰ ਸਿੰਘ,ਜੈਤਸ਼ਾਹੂਦੀਪ ਸਿੰਘ,ਗੁਰਪ੍ਰੀਤ ਸਿੰਘ ਬਾਜਵਾ,ਜਸਵੰਤ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments