Home ਪੰਜਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

District Election Officer discusses election preparedness and related arrangements with political party representatives.

0

ਐੱਸ.ਐੱਸ.ਆਰ.-2027 ਤਹਿਤ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਤੇ ਦਾਅਵੇ-ਇਤਰਾਜ਼ਾਂ ਸਬੰਧੀ ਦਿੱਤੀ ਜਾਣਕਾਰੀ

ਫਤਹਿਗੜ੍ਹ ਸਾਹਿਬ, 12 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਅਤੇ ਐੱਸ.ਐੱਸ.ਆਰ.-2027 ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 12 ਨਵੰਬਰ 2026 ਨੂੰ ਡਰਾਫਟ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ ਅਤੇ ਚੋਣਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐੱਸ.ਐੱਸ.ਆਰ.-2027 ਤਹਿਤ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਨਵੰਬਰ 2026 ਨੂੰ ਕੀਤੀ ਗਈ ਹੈ ਅਤੇ ਵੋਟਰ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਡਰਾਫਟ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 4,36,501 ਜਨਰਲ ਵੋਟਰ ਹਨ, ਜਿਨ੍ਹਾਂ ਵਿੱਚ 2,26,026 ਪੁਰਸ਼, 2,10,463 ਮਹਿਲਾ ਅਤੇ 12 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਵਿਧਾਨ ਸਭਾ ਹਲਕਾ 54-ਬਸੀ ਪਠਾਣਾ 142614ਵੋਟਰ, ਹਲਕਾ ਫਤਹਿਗਰ੍ਹ ਸਾਹਿਬ-055 ਵਿੱਚ 155844 ਵੋਟਰ, ਹਲਕਾ ਅਮਲੋਹ-56 ਵਿੱਚ 138043ਵੋਟਰ ਸ਼ਾਮਲ ਹਨ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਯੋਗਤਾ ਮਿਤੀ 01 ਅਪ੍ਰੈਲ 2027 ਨੂੰ 18 ਸਾਲ ਦੀ ਉਮਰ ਪੁਰੀ ਹੋਣ ਤੇ ਨਵੀਂ ਵੋਟ ਬਣਵਾਉਣ ਲਈ ਫਾਰਮ-6, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ-7 ਅਤੇ ਵੋਟਰ ਵੇਰਵਿਆਂ ਵਿੱਚ ਸੋਧ ਜਾਂ ਵੋਟ ਸ਼ਿਫਟ ਕਰਵਾਉਣ ਲਈ ਫਾਰਮ-8 ਦੀ ਵਰਤੋਂ ਕੀਤੀ ਜਾ ਸਕਦੀ ਹੈ। ਵੋਟਰ ਆਨਲਾਈਨ ਤੌਰ ’ਤੇ voters.eci.gov.in ਜਾਂ ECINET ਮੋਬਾਈਲ ਐਪ ਰਾਹੀਂ ਫਾਰਮ ਭਰ ਸਕਦੇ ਹਨ ਜਾਂ ਸਬੰਧਤ ਈ.ਆਰ.ਓ. ਦਫ਼ਤਰ/ਬੂਥ ਲੈਵਲ ਅਫ਼ਸਰ ਦੀ ਸਹਾਇਤਾ ਲੈ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪੱਧਰ ’ਤੇ ਵੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰਨ ਲਈ ਉਤਸ਼ਾਹਿਤ ਕਰਨ ਅਤੇ ਜੇਕਰ ਕਿਸੇ ਕਿਸਮ ਦੀ ਸੋਧ, ਨਵੀਂ ਵੋਟ ਬਣਾਉਣ ਜਾਂ ਨਾਮ ਸਬੰਧੀ ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਆਪਣਾ ਦਾਅਵਾ ਜਾਂ ਇਤਰਾਜ਼ ਜ਼ਰੂਰ ਦਰਜ ਕਰਵਾਉਣ। ਇਸ ਮੌਕੇ ਵੋਟਰ ਸੂਚੀ ਦੀਆਂ ਫੋਟੋ ਵਾਲੀਆਂ ਕਾਪੀਆਂ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਵੀ ਉਪਲਬਧ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਨਾਲ ਹੀ ਦੱਸਿਆ ਗਿਆ ਕਿ ਡਰਾਫਟ ਵੋਟਰ ਸੂਚੀ ਐਨ.ਆਈ.ਸੀ. ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਅਪਲੋਡ ਕੀਤੀ ਜਾਵੇਗੀ, ਜਿੱਥੋਂ ਨਾਗਰਿਕ ਆਪਣੇ ਵੇਰਵੇ ਚੈੱਕ ਕਰ ਸਕਦੇ ਹਨ। ਮੀਟਿੰਗ ਵਿੱਚ ਚੋਣ ਵਧੀਕ ਡਿਪਟੀ ਕਮਿਸ਼ਨਰ ਇਸਮਤ ਵਿਜੈ ਸਿੰਘ, ਤਹਿਸੀਲਦਾਰ ਨਿਰਮਲਾ ਰਾਣੀ, ਭਾਰਤੀ ਜਨਤਾ ਪਾਰਟੀ ਤੋਂ ਹਰੀਸ਼ ਅਗਰਵਾਲ, ਐਸ.ਐਸ. ਭਾਰਦਵਾਜ, ਆਮ ਆਦਮੀ ਪਾਰਟੀ ਤੋਂ ਸੰਦੀਪ ਸਿੰਘ, ਸ੍ਰੋਮਣੀ ਅਕਾਲੀ ਦਲ ਤੋਂ ਮਨਜੀਤ ਸਿੰਘ ,ਚੋਣ ਦਫਤਰ ਤੋਂ ਸਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Exit mobile version