Homeਪੰਜਾਬਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਵੱਲੋਂ ਸਰਹਿੰਦ ਮੰਡੀ ‘ਚ ਝੋਨੇ ਦੇ...

ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਵੱਲੋਂ ਸਰਹਿੰਦ ਮੰਡੀ ‘ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Ritu Agarwal inspects paddy procurement arrangements at Sirhind Mandi to review the ongoing procurement process and farmers’ facilities.

ਕਿਹਾ!ਕਿਸਾਨਾਂ ਦੀ ਖਰੀਦ ਕੀਤੀ ਫਸਲ ਦੀ ਅਦਾਇਗੀ ਨਾਲੋਂ ਨਾਲ ਕਰਨੀ ਯਕੀਨੀ ਬਣਾਈ ਜਾਵੇ

ਫਤਹਿਗੜ੍ਹ ਸਾਹਿਬ, 21 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਲਈ ਨਿਯੂਕਤ ਪ੍ਰਭਾਰੀ ਸਕੱਤਰ ਸ੍ਰੀਮਤੀ ਰੀਤੂ ਅਗਰਵਾਲ,ਆਈ.ਏ.ਐਸ.ਵੱਲੋਂ ਅਨਾਜ ਮੰਡੀ ਸਰਹਿੰਦ ਦਾ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵੱਲੋਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਅਤੇ ਹੋਰ ਸਬੰਧਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਸ੍ਰੀਮਤੀ ਰੀਤੂ ਅਗਰਵਾਲ ਨੇ ਕਿਸਾਨਾਂ,ਆੜਤੀਆਂ ਅਤੇ ਮਿੱਲ ਮਾਲਕਾਂ ਦੀਆਂ ਸਮੱਸਿਆ ਸੁਣੀਆਂ ਅਤੇ ਮੰਡੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਆੜਤੀਆਂ ਤੇ ਕਿਸਾਨਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਦਾ ਸਹਿਯੋਗ ਅਹਿਮ ਹੈ।  ਇਸ ਮੌਕੇ ਐਸਡੀਐਮ ਫਤਹਿਗੜ੍ਹ ਸਾਹਿਬ ਸ੍ਰੀ ਕਰਨ ਗੁਪਤਾ, ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਮੀਨਾਕਸ਼ੀ, ਡੀ ਐਮ ਮਾਰਕਫੈਡ, ਡੀ,ਐਮ,ਓ ਮਾਰਕੀਟ ਕਮੇਟੀ ਨਿਰੀਖਕ ਭਵਨਜੀਤ ਸਿੰਘ ਅਤੇ  ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭਟਮਾਜਰਾ, ਤਰਸੇਮ ਲਾਲ ਉਪਲ ਅਤੇ ਮਿੱਲ ਐਸੋਸੀਏਸ਼ਨ ਦੇ ਕੁਲਦੀਪ ਸਿੰਘ ਸੋਡਾ ਤੋਂ ਅਲਾਵਾ ਹੋਰ ਪਤਵੰਤੇ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments