Home ਪਟਿਆਲਾ ਅਪਡੇਟ ਖੇਡ ਵਿਭਾਗ ਪਟਿਆਲਾ ਵੱਲ਼ੋਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪੱਧਰੀ...

ਖੇਡ ਵਿਭਾਗ ਪਟਿਆਲਾ ਵੱਲ਼ੋਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ

Patiala Sports Department Organizes District-Level Competitions Under Khedan Watan Punjab Diyan 2026

0
ਪਟਿਆਲਾ 3, ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਜਿਲ੍ਹਾ ਪੱਧਰੀ ਖੇਡਾਂ ਵਿੱਚ ਹਾਕੀ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਵਾਲੀਬਾਲ ਸਮੈਸ਼ਿੰਗ, ਸਾਫਟਬਾਲ, ਨੈੱਟਬਾਲ, ਬਾਸਕਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਬਾਕਸਿੰਗ, ਸ਼ੂਟਿੰਗ, ਜੂਡੋ ਅਤੇ ਫੈਨਸਿੰਗ ਖੇਡਾਂ ਵੱਖ-ਵੱਖ ਉਮਰ ਵਰਗ ਅਤੇ ਵੱਖ-ਵੱਖ ਸਥਾਨਾਂ ਤੇ ਕਰਵਾਈਆਂ ਗਈਆਂ।  ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਉਪਕਾਰ ਸਿੰਘ ਵਿਰਕ ਜਨਰਲ ਸੈਕਟਰੀ ਖੋ-ਖੋ ਫੈਡਰੇਸ਼ਨ ਆਫ ਇੰਡੀਆ, ਜੈ ਗੋਪਾਲ ਸ਼ਰਮਾ ਰਿਟਾਇਰਡ ਚੀਫ ਕੋਚ ਐਨ.ਐਸ.ਐਨ.ਆਈ. ਐਸ. ਪਟਿਆਲਾ, ਕਿਸ਼ੋਰ ਕੁਮਾਰ ਰਿਟਾਇਰਡ ਚੀਫ ਕੋਚ ਐਨ.ਐਸ.ਐਨ.ਆਈ. ਐਸ. ਪਟਿਆਲਾ, ਸੁਰਿੰਦਰ ਸਿੰਘ ਰਿਟਾਇਰਡ ਚੀਫ ਕੋਚ ਐਨ.ਐਸ.ਐਨ.ਆਈ. ਐਸ. ਪਟਿਆਲਾ, ਹਰਬੰਸ ਸਿੰਘ ਰਿਟਾਇਰਡ ਪੰਜਾਬ ਪੁਲਿਸ ਅਤੇ ਅੰਤਰਰਾਸ਼ਟਰੀ ਕੋਚ ਰੈਫਰੀ, ਸ੍ਰੀਮਤੀ ਪਰਵਿੰਦਰ ਕੌਰ ਸੀ.ਆਰ.ਪੀ.ਐਫ ਸੈਕੰਡ.ਇਨ ਕਮਾਡੈਂਟ ਅੰਤਰਰਾਸ਼ਟਰੀ ਖਿਡਾਰੀ ਨੇ ਵੀ ਸ਼ਿਰਕਤ ਕੀਤੀ।
ਵਾਲੀਬਾਲ ਸਮੈਸ਼ਿੰਗ ਅੰਡਰ-14 ਲੜਕਿਆਂ ਵਿੱਚ ਨਾਭਾ ਏ ਦੀ ਟੀਮ ਨੇ ਘਨੌਰ ਦੀ ਟੀਮ ਨੂੰ 2-1 ਦੇ ਫਰਕ ਨਾਲ ਹਰਾ ਕੇ ਜੇਤੂ ਰਹੀ। ਅੰਡਰ-17 ਲੜਕਿਆਂ ਵਿੱਚ ਰਾਜਪੁਰਾ ਦੀ ਟੀਮ ਨੇ ਨਾਭਾ ਏ ਦੀ ਟੀਮ ਨੂੰ 2-0 ਨਾਲ ਹਰਾ ਕੇ ਜੇਤੂ ਰਹੀ।  ਖੋ-ਖੋ ਅੰਡਰ-14 ਲੜਕੀਆਂ ਵਿੱਚ ਪਟਿਆਲਾ ਸ਼ਹਿਰੀ ਦੀ ਟੀਮ ਨੇ ਪਹਿਲਾ ਸਥਾਨ, ਪਾਤੜਾਂ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਦਿਹਾਤੀ ਅਤੇ ਘਨੌਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਵਿੱਚ ਪਾਤੜਾਂ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦਿਹਾਤੀ ਦੀ ਟੀਮ ਨੇ ਦੂਸਰਾ ਸਥਾਨ, ਘਨੌਰ ਅਤੇ ਸਨੌਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਪਟਿਆਲ਼ਾ ਸ਼ਹਿਰੀ ਦੀ ਟੀਮ ਨੇ ਪਹਿਲਾ ਸਥਾਨ, ਘਨੌਰ ਦੀ ਟੀਮ ਨੇ ਦੂਸਰਾ ਸਥਾਨ, ਪਾਤੜਾਂ ਅਤੇ ਸਮਾਣਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਵਿੱਚ ਪਟਿਆਲਾ ਸ਼ਹਿਰੀ ਦੀ ਟੀਮ ਨੇ ਪਹਿਲਾ ਸਥਾਨ, ਪਾਤੜਾਂ ਦੀ ਟੀਮ ਨੇ ਦੂਸਰਾ ਸਥਾਨ, ਸਨੌਰ ਅਤੇ ਘਨੌਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।
ਫੁੱਟਬਾਲ ਅੰਡਰ-17 ਲੜਕਿਆਂ ਵਿੱਚ ਆਰਮੀ ਫੁੱਟਬਾਲ ਕਲੱਬ ਦੀ ਟੀਮ ਨੇ ਅਜਰਾਵਰ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾਇਆ। ਆਜਾਦ ਫੁੱਟਬਾਲ ਕਲੱਬ ਦੀ ਟੀਮ ਨੂੰ ਬਹਾਦਰਗੜ੍ਹ ਦੀ ਟੀਮ ਨੇ 4-2 ਨਾਲ ਹਰਾਇਆ।  ਬਾਸਕਟਬਾਲ ਅੰਡਰ-17 ਲੜਕਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਪਟਿਆਲਾ ਦੀ ਟੀਮ ਨੇ ਜੀਈਐਮਐਸ ਪਟਿਆਲਾ ਦੀ ਟੀਮ ਨੂੰ 18-7 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਪੋਲੋ ਬੀ ਦੀ ਟੀਮ ਨੇ ਗੁਰੂਕੁਲ ਗਲੋਬਲ ਸਕੂਲ ਦੀ ਟੀਮ ਨੂੰ 25-12 ਦੇ ਫਰਕ ਨਾਲ ਹਰਾਇਆ। ਮਲਟੀ ਏ ਦੀ ਟੀਮ ਨੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਬੀਬੀਪੁਰ ਨੂੰ 21-10 ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਅੰਡਰ-21 ਲੜਕਿਆਂ ਵਿੱਚ ਮਲਟੀਪਰਪਜ ਸਕੂਲ ਪਟਿਆਲ਼ਾ ਦੀ ਟੀਮ ਨੇ ਪੋਲੋ ਬੀ ਦੀ ਟੀਮ ਨੂੰ 81-69 ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਪੀ ਆਈ ਐਸ ਪਟਿਆਲਾ ਦੀ ਟੀਮ ਨੇ ਪੋਲੋ ਏ ਦੀ ਟੀਮ ਨੂੰ 61-39 ਦੇ ਫਰਕ ਨਾਲ ਹਰਾਇਆ।
ਰੈਸਲਿੰਗ ਅੰਡਰ-21 ਲੜਕੇ ਗਰੀਕੋ ਰੋਮਨ ਵੇਟ ਕੈਟਗਿਰੀ 55 ਕਿ.ਗ. ਵਿੱਚ ਨਵੀਨ ਕੁਮਾਰ ਪਟਿਆਲਾ ਨੇ ਪਹਿਲਾ ਸਥਾਨ ਅਤੇ ਸਤਵਿੰਦਰ ਸਿੰਘ ਰਾਜਪੁਰਾ ਨੇ ਦੂਸਰਾ ਸਥਾਨ ਹਾਸਲ ਕੀਤਾ। ਵੇਟ ਕੈਟਾਗਿਰੀ 72 ਕਿ.ਗ. ਗਰੀਕੋ ਰੋਮਨ ਵਿੱਚ ਹਰਕਰਨ ਨੇ ਪਹਿਲਾ ਅਤੇ ਅਲਬਖਸ਼ ਖਾਨ ਨੇ ਦੂਸਰਾ ਸਥਾਨ ਹਾਸਲ ਕੀਤਾ। ਵੇਟ ਕੈਟਗਿਰੀ 97 ਕਿ.ਗ. ਵਿੱਚ ਪ੍ਰਗਟ ਗੋਰਸੀ ਨੇ ਪਹਿਲਾ ਸਥਾਨ ਅਤੇ ਗੁਰਜੰਟ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ।
ਨੈੱਟਬਾਲ ਅੰਡਰ-14 ਲੜਕਿਆਂ ਵਿੱਚ ਤ੍ਰਿਪੜੀ ਦੀ ਟੀਮ ਨੇ ਪਹਿਲਾ ਸਥਾਨ, ਪੋਲੋ ਦੀ ਟੀਮ ਨੇ ਦੂਸਰਾ ਸਥਾਨ, ਨਾਭਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਪੋਲੋ ਏ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਵਿੱਚ ਪੋਲੋ ਦੀ ਟੀਮ ਨੇ ਪਹਿਲਾ ਸਥਾਨ, ਤ੍ਰਿਪੜੀ ਦੀ ਟੀਮ ਨੇ ਦੂਸਰਾ ਸਥਾਨ, ਨਾਭਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਵਜੀਦਪੁਰ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਵਿੱਚ ਪੋਲੋ ਦੀ ਟੀਮ ਨੇ ਪਹਿਲਾ ਸਥਾਨ, ਪੋਲੋ ਏ ਦੀ ਟੀਮ ਨੇ ਦੂਸਰਾ ਸਥਾਨ, ਤ੍ਰਿਪੜੀ ਦੀ ਟੀਮ ਨੇ ਤੀਜਾ ਸਥਾਨ ਅਤੇ ਪੋਲੋ ਬੀ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। 21-30 ਲੜਕਿਆਂ ਵਿੱਚ ਪੋਲੋ ਦੀ ਟੀਮ ਨੇ ਪਹਿਲਾ ਸਥਾਨ, ਤ੍ਰਿਪੜੀ ਦੀ ਟੀਮ ਨੇ ਦੂਸਰਾ ਸਥਾਨ, ਪੋਲੋ ਏ ਦੀ ਟੀਮ ਨੇ ਤੀਸਰਾ ਸਥਾਨ ਅਤੇ ਮੋਦੀ ਕਾਲਜ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਵਿੱਚ ਤ੍ਰਿਪੜੀ ਦੀ ਟੀਮ ਨੇ ਪਹਿਲਾ ਸਥਾਨ, ਨਾਭਾ ਦੀ ਟੀਮ ਨੇ ਦੂਸਰਾ ਸਥਾਨ, ਪੋਲੋ ਦੀ ਟੀਮ ਨੇ ਤੀਜਾ ਸਥਾਨ ਅਤੇ ਪੋਲੋ ਏ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਪੋਲੋ ਦੀ ਟੀਮ ਨੇ ਪਹਿਲਾ ਸਥਾਨ, ਪੋਲੋ ਏ ਦੀ ਟੀਮ ਨੇ ਦੂਸਰਾ ਸਥਾਨ, ਥੂਹੀ ਦੀ ਟੀਮ ਨੇ ਤੀਸਰਾ ਸਥਾਨ ਅਤੇ ਤ੍ਰਿਪੜੀ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਵਿੱਚ ਪੋਲੋ ਦੀ ਟੀਮ ਨੇ ਪਹਿਲਾ ਸਥਾਨ, ਪਾਤੜਾਂ ਦੀ ਟੀਮ ਨੇ ਦੂਸਰਾ ਸਥਾਨ, ਪੋਲੋ ਏ ਦੀ ਟੀਮ ਨੇ ਤੀਸਰਾ ਸਥਾਨ ਅਤੇ ਤ੍ਰਿਪੜੀ ਏ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ।

Exit mobile version