Home ਪੰਜਾਬ ਜ਼ਿਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ...

ਜ਼ਿਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ ‘ਤੇ ਲਗਾਈ ਪਾਬੰਦੀ

0

ਫ਼ਤਹਿਗੜ੍ਹ ਸਾਹਿਬ, 05 ਨਵੰਬਰ , 2026 (ਗੁਰਮੀਤ ਸਿੰਘ ਤੁੰਗ):  ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵੱਲੋਂ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 29 ਦਸੰਬਰ 2026 ਤੱਕ ਲਾਗੂ ਰਹਿਣਗੇ।

Exit mobile version