Homeਪੰਜਾਬਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਦਿਸ਼ਾ...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

District Magistrate issues safety guidelines for drilling borewells and tubewells to ensure compliance with regulations.

ਫ਼ਤਹਿਗੜ੍ਹ ਸਾਹਿਬ, 07 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ ਤੇ ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੇਂਡੂ ਖੇਤਰਾਂ ਲਈ ਡਰਿੱਲਿੰਗ ਏਜੰਸੀਆਂ ਦਾ ਜ਼ਿਲ੍ਹੇ ਦਤੇ ਕਾਰਜਕਾਰੀ ਇੰਜਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਅਤੇ ਸ਼ਹਿਰੀ ਖੇਤਰ ਲਈ ਸਬੰਧਤ ਕਾਰਜ ਸਾਧਕ ਅਫਸਰ ਨਗਰ ਕੌਂਸਲ ਦੇ ਦਫ਼ਤਰ ਪਾਸੋਂ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ ‘ਤੇ ਡਰਿੱਲਿੰਗ ਏਜੰਸੀ ਖੁਦਾਏ ਜਾਣ ਵਾਲੇ ਖੂਹ ਦੇ ਮਾਲਕ ਦੇ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ। ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ।
ਹੁਕਮਾਂ ਮੁਤਾਬਕ ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ, ਜੋ ਜ਼ਮੀਨੀ ਸਤਾ ਤੋਂ 0.50/0.50 x 0.60 ਮੀਟਰ (0.30 ਮੀਟਰ ਜ਼ਮੀਨੀ ਲੈਵਲ ਤੋਂ ਅਤੇ 0.30 ਮੀਟਰ ਜ਼ਮੀਨੀ ਲੈਵਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਜ਼ਰੂਰੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਸਾਰੀ ਉਪਰੰਤ ਖ਼ਾਲੀ ਥਾਂ ਨੂੰ ਮਿੱਟੀ ਨਾਲ, ਖ਼ਾਲੀ ਪਏ ਬੋਰਵੈਲ ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਵਾਂਗ ਕੀਤਾ ਜਾਵੇ। ਪੇਂਡੂ ਇਲਾਕੇ ਵਿੱਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜੂਨੀਅਰ ਇੰਜੀਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ, ਨਗਰ ਕੌਂਸਲ ਵੱਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖ਼ਾਲੀ ਪਏ ਹਨ ਅਤੇ ਕਿੰਨੇ ਭਰਵਾਏ ਗਏ ਹਨ। ਉਨ੍ਹਾਂ ਵੱਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ, ਜੋ ਕਿ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕਰਨਗੇ। ਇਹ ਹੁਕਮ ਜ਼ਿਲ੍ਹੇ ਵਿੱਚ 29 ਦਸੰਬਰ 2026 ਤੱਕ ਲਾਗੂ ਰਹਿਣਗੇ।
RELATED ARTICLES
- Advertisment -
Google search engine
Google search engine
Google search engine

Most Popular

Recent Comments