ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, 05 ਨਵੰਬਰ, 2026 (ਛੱਤਰਪਾਲ ਸਿੰਘ): ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਲੀ ਮੇਲਾ ਬੜੇ ਉਤਸ਼ਾਹ ਅਤੇ ਸੱਭਿਆਚਾਰਕ ਰੰਗਾਂ ਨਾਲ ਲਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀ ਸਿਰਜਣਾਤਮਕਤਾ ਅਤੇ ਉੱਦਮੀ ਸਮਰੱਥਾ ਦਾ ਪ੍ਰਗਟਾਵਾ ਕੀਤਾ।
ਐਡਵੋਕੇਟ ਸ. ਅਮਰਦੀਪ ਸਿੰਘ ਧਾਰਨੀ, ਮੈਂਬਰ ਯੂਨੀਵਰਸਿਟੀ ਟਰੱਸਟ ਅਤੇ ਪ੍ਰਧਾਨ, ਅਕਾਲੀ ਦਲ ਕਾਨੂੰਨੀ ਵਿੰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਵੀ ਹਾਜ਼ਰ ਸਨ। ਸ. ਧਾਰਨੀ ਨੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ।
ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਯੂਨੀਵਰਸਿਟੀ ਦੇ ਮਾਹੌਲ ਨੂੰ ਜੀਵੰਤ ਬਣਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਰੁਚੀਆਂ ਅਤੇ ਪ੍ਰਤਿਭਾ ਨਿਖਾਰਨ ਦੇ ਮੌਕੇ ਦਿੰਦੇ ਹਨ।
ਮੇਲੇ ਦੇ ਕਨਵੀਨਰ ਡਾ. ਹਰਨੀਤ ਬਿਲਿੰਗ, ਮੁਖੀ, ਸਿੱਖਿਆ ਵਿਭਾਗ ਨੇ ਇਸ ਉਪਰਾਲੇ ਦੇ ਉਦੇਸ਼ ਸਾਂਝੇ ਕਰਦਿਆਂ ਕਿਹਾ ਕਿ ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਕ ਅਤੇ ਉੱਦਮੀ ਸੋਚ ਦੇ ਪ੍ਰਗਟਾਵੇ ਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਲ਼ ਕੇ ਕੰਮ ਕਰਨ ਦੀ ਭਾਵਨਾ, ਅਗਵਾਈ ਅਤੇ ਪ੍ਰਬੰਧਕੀ ਹੁਨਰ ਪੈਦਾ ਕਰਦੀਆਂ ਹਨ।
ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਰਵਾਇਤੀ ਪਕਵਾਨਾਂ, ਖਾਣ-ਪੀਣ ਦੀਆਂ ਵਸਤਾਂ, ਹੱਥੀਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਅਤੇ ਸਜਾਵਟੀ ਸਮਾਨ ਦੇ ਸਟਾਲ ਲਗਾਏ ਗਏ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਰਵਾਇਤੀ ਖੇਡਾਂ ਅਤੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਭਾਗ ਲਿਆ।
ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਇਲਾਵਾ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਸੱਭਿਆਚਾਰਕ ਚੇਤਨਾ, ਆਪਸੀ ਸਤਿਕਾਰ ਅਤੇ ਸਾਂਝ ਦੀ ਭਾਵਨਾ ਨੂੰ ਹੋਰ ਪੱਕਾ ਕਰਦੇ ਹਨ।
ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ, ਸੰਚਾਰ ਕਲਾ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਤਜਰਬੇ ਰਾਹੀਂ ਸਿੱਖਣ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੱਤਾ।
ਅੰਤ ਵਿੱਚ ਡਾ. ਰਮਨਦੀਪ ਕੌਰ, ਮੁਖੀ, ਰਾਜਨੀਤੀ ਵਿਗਿਆਨ ਵਿਭਾਗ ਅਤੇ ਮੇਲਾ ਕੋਆਰਡੀਨੇਟਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਯੂਨੀਵਰਸਿਟੀ ਪ੍ਰਬੰਧਨ, ਵਿਸ਼ੇਸ਼ ਮਹਿਮਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਇਹ ਸਮਾਗਮ ਖੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਸਫਲਤਾਪੂਰਵਕ ਨੇਪਰੇ ਚੜ੍ਹਿਆ।
