ਕੁਰੂਕਸ਼ੇਤਰ, 22 ਜੁਲਾਈ,2026(ਸੰਜੀਵ ਸ਼ਰਮਾ): ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਨੇਸ਼ ਕੁਮਾਰ ਮਿੱਤਲ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸੀ.ਜੇ.ਐਮ ਤੇ ਸਕੱਤਰ ਨੀਤਿਕਾ ਭਾਰਦਵਾਜ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਵੀਂ ਮੁਸਕਾਨ ਨਸ਼ਾ ਮੁਕਤੀ ਕੇਂਦਰ, ਲਾਡਵਾ ਅਤੇ ਸੇਵਾ ਨਸ਼ਾ ਮੁਕਤੀ ਕੇਂਦਰ, ਪਿਪਲੀ ਵਿੱਚ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਐਲ ਐਨ ਜੇ ਪੀ ਹਸਪਤਾਲ ਦੀ ਜ਼ਿਲ੍ਹਾ ਮਾਨਸਿਕ ਸਿਹਤ ਟੀਮ ਦੇ ਕਰਨ ਸਿੰਘ ਨੇ ਮੌਜੂਦ ਭਾਗੀਦਾਰਾਂ ਨੂੰ ਨਾਲਸਾ (ਮਾਨਸਿਕ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਅਤੇ ਬੌਧਿਕ ਦਿਵਿਆਂਗ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ) ਯੋਜਨਾ-2024ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ, ਉਪਲਬਧ ਇਲਾਜ ਸਹੂਲਤਾਂ ਅਤੇ ਸਮਾਜ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਪੀਐਲਵੀ ਅਮਨਪ੍ਰੀਤ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕੁਰੂਕਸ਼ੇਤਰ ਵੱਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯੋਗ ਵਿਅਕਤੀਆਂ ਨੂੰ ਅਥਾਰਟੀ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਉਪਲਬਧ ਕਰਵਾਈ ਜਾਂਦੀ ਹੈ ਅਤੇ ਕਿਸੇ ਵੀ ਕਾਨੂੰਨੀ ਸਮੱਸਿਆ ਦੇ ਹੱਲ ਲਈ ਡੀ ਐ ਐਸ ਏ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਭਾਗੀਦਾਰਾਂ ਨੇ ਜਾਗਰੂਕਤਾ ਪ੍ਰੋਗਰਾਮ ਵਿੱਚ ਗਹਿਰੀ ਦਿਲਚਸਪੀ ਦਿਖਾਈ ਅਤੇ ਮਾਨਸਿਕ ਸਿਹਤ ਅਤੇ ਕਾਨੂੰਨੀ ਸਹਾਇਤਾ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।
