Homeਪਟਿਆਲਾ ਅਪਡੇਟਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਾ ਦੂਜੇ ਦਿਨ ਵੀ ਪਿੰਡਾਂ ਵਿੱਚ ਭਰਵਾਂ ਹੁੰਗਾਰਾ

A special documentary will be screened in several villages today as well. know where

ਅੱਜ ਵੀ ਕਈ ਪਿੰਡਾਂ ਵਿੱਚ ਦਿਖਾਈ ਜਾਵੇਗੀ ਵਿਸ਼ੇਸ਼ ਡਾਕੂਮੈਂਟਰੀ

ਪਟਿਆਲਾ, 10 ਜੁਲਾਈ: (ਮਨੋਜ ਵਰਮਾ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਦੂਜੇ ਦਿਨ ਵੀ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਸਮਾਣਾ ਬਲਾਕ ਦੇ ਪਿੰਡ ਬਿਜਲਪੁਰ ਅਤੇ ਢੈਂਠਲ, ਸਨੌਰ ਬਲਾਕ ਦੇ ਕੌਲੀ, ਸੈਫਦੀਪੁਰ ਅਤੇ ਬੀੜ ਬਹਾਦਰਗੜ੍ਹ ਅਤੇ ਨਾਭਾ ਬਲਾਕ ਦੇ ਗਲਵੱਟੀ ਤੇ ਘਣੀਵਾਲ ਵਿੱਚ ਡਾਕੂਮੈਂਟਰੀ ਦਿਖਾਈ ਗਈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਉਜਾਗਰ ਕੀਤਾ ਗਿਆ ਹੈ। ਇਸ ਮੁਹਿੰਮ ਦਾ ਉਦੇਸ਼ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਦੇ ਆਦਰਸ਼ਾਂ ਤੋਂ ਜਾਣੂ ਕਰਵਾਉਣਾ ਹੈ।

ਡਾਕੂਮੈਂਟਰੀ ਦੇਖਣ ਤੋਂ ਬਾਅਦ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਬਰਾਬਰ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ।

ਅੱਜ ਦਾ ਪ੍ਰੋਗਰਾਮ

ਅੱਜ 10 ਜੁਲਾਈ ਨੂੰ ਸ਼ਾਮ 6:00 ਵਜੇ ਅਤੇ 7:00 ਵਜੇ ਸਮਾਣਾ ਬਲਾਕ ਦੇ ਪਿੰਡ ਚੁਪਕੀ ਅਤੇ ਅਸਰਪੁਰ, ਨਾਭਾ ਬਲਾਕ ਦੇ ਗੋਬਿੰਦਗੜ੍ਹ ਛੰਨਾ ਅਤੇ ਸਨੌਰ ਬਲਾਕ ਦੇ ਜੋਗੀਪੁਰ ਅਤੇ ਪੂਨੀਆਂ ਜੱਟਾਂ ਵਿੱਚ ਵੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments