Home ਪੰਜਾਬ ਭਗਵਾਨਪੁਰਾ ਦੇ ਦਰਜਨਾਂ ਪਰਿਵਾਰ ਆਪ ‘ਚ ਸ਼ਾਮਲ

ਭਗਵਾਨਪੁਰਾ ਦੇ ਦਰਜਨਾਂ ਪਰਿਵਾਰ ਆਪ ‘ਚ ਸ਼ਾਮਲ

Dozens of families from Bhagwanpura town joined the Aam Aadmi Party in the presence of Cabinet Minister Aman Arora. Aman Arora stated that people are joining the party in large numbers, impressed by the government's pro-people initiatives.

0

ਅਮਨ ਅਰੋੜਾ ਨੇ ਕਿਹਾ—ਆਪ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਲੋਕ-ਹਿਤੈਸ਼ੀ ਕੰਮਾਂ ‘ਤੇ ਭਰੋਸਾ ਜਤਾਉਂਦੇ ਹੋਏ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ

ਸੁਨਾਮ, 13 ਜੁਲਾਈ: (ਵਿਸ਼ਾਲ ਗੁਪਤਾ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਪਾਰਟੀ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨਪੁਰਾ ਨਗਰ ਉਨ੍ਹਾਂ ਲਈ ਸਿਰਫ਼ ਇੱਕ ਇਲਾਕਾ ਨਹੀਂ, ਸਗੋਂ ਆਪਣੇ ਪਰਿਵਾਰ ਵਾਂਗ ਹੈ।

ਉਨ੍ਹਾਂ ਕਿਹਾ ਕਿ ਜਦੋਂ ਇਹ ਨਗਰ ਵਸਾਇਆ ਗਿਆ ਸੀ ਤਾਂ ਸਥਾਨਕ ਲੋਕਾਂ ਨੇ ਆਪਸੀ ਸਹਿਮਤੀ ਨਾਲ ਇਸ ਦਾ ਨਾਮ “ਭਗਵਾਨਪੁਰਾ” ਰੱਖਿਆ ਸੀ ਅਤੇ ਉਦੋਂ ਤੋਂ ਹੀ ਇਸ ਇਲਾਕੇ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਬਣਿਆ ਹੋਇਆ ਹੈ।

ਅਮਨ ਅਰੋੜਾ ਨੇ ਕਿਹਾ ਕਿ ਅੱਜ ਭਗਵਾਨਪੁਰਾ ਦੇ ਦਰਜਨਾਂ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਵਿਕਾਸ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਖੇਤਰ ਦੇ ਲੋਕਾਂ ਨੂੰ ਮਿਲ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ, ਸਰਪੰਚਾਂ ਅਤੇ ਸਾਥੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ।

ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਸਦਕਾ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ਦੇ ਆਪਣੇ ਏਜੰਡੇ ਨੂੰ ਇਸੇ ਰਫ਼ਤਾਰ ਨਾਲ ਅੱਗੇ ਵਧਾਉਂਦੀ ਰਹੇਗੀ ਅਤੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਵਚਨਬੱਧ ਹੈ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਸਰਪੰਚ, ਪੰਚ, ਵਰਕਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵੀ ਹਾਜ਼ਰ ਸਨ।

Exit mobile version