Homeਪਟਿਆਲਾ ਅਪਡੇਟਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਡਾ. ਪ੍ਰੇਰਨਾ ਸਿੰਘ...

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਡਾ. ਪ੍ਰੇਰਨਾ ਸਿੰਘ ਦੀ ਪੁਸਤਕ ‘Between Care and Childhood’ ਰਿਲੀਜ਼

D r. Prerna Singh’s book Between Care and Childhood explores the experiences and challenges of children living under institutional care.

ਪਟਿਆਲਾ, 13 ਅਗਸਤ, 2026 (ਦੀਪਕ ਦੱਤਾ) : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਸਮਾਜ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਪ੍ਰੇਰਨਾ ਸਿੰਘ ਵੱਲੋਂ ਲਿਖੀ ਪੁਸਤਕ ‘Between Care and Childhood’ ਰਿਲੀਜ਼ ਕੀਤੀ ਗਈ। ਪੁਸਤਕ ਨੂੰ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਰਤਨ ਸਿੰਘ ਨੇ ਰਿਲੀਜ਼ ਕੀਤਾ। ਇਸ ਮੌਕੇ ਪ੍ਰੋ. (ਡਾ.) ਕੁਲਦੀਪ ਵਾਲੀਆ, ਡਾਇਰੈਕਟਰ CIQA, ਡਾ. ਸ਼ੈਫਾਲੀ ਬੇਦੀ, ਵਿਭਾਗ ਮੁਖੀ ਅਤੇ ਡਾ. ਸੁਖਦੇਵ ਸਿੰਘ, ਲੋਕ ਸੰਪਰਕ ਅਫਸਰ ਵੀ ਮੌਜੂਦ ਰਹੇ।

ਵਿਸ਼ਵ ਪ੍ਰਸਿੱਧ ਪ੍ਰਕਾਸ਼ਨ ਸੰਸਥਾ Scholars’ Press ਵੱਲੋਂ ਪ੍ਰਕਾਸ਼ਿਤ ਇਹ ਪੁਸਤਕ ਸੰਸਥਾਗਤ ਦੇਖਭਾਲ ਅਧੀਨ ਰਹਿ ਰਹੇ ਬੱਚਿਆਂ ਦੇ ਜੀਵਨ ਅਨੁਭਵਾਂ, ਚੁਣੌਤੀਆਂ ਅਤੇ ਸਮਾਜਿਕ ਹਕੀਕਤਾਂ ਨੂੰ ਸਮਾਜ ਵਿਗਿਆਨਕ ਨਜ਼ਰੀਏ ਤੋਂ ਪੇਸ਼ ਕਰਦੀ ਹੈ। ਪੁਸਤਕ ਵਿੱਚ ਬੱਚਿਆਂ ਦੀ ਭਾਵਨਾਤਮਕ, ਮਨੋਵਿਗਿਆਨਕ, ਵਿਦਿਅਕ ਅਤੇ ਸਮਾਜਿਕ ਭਲਾਈ ਨਾਲ ਜੁੜੇ ਵੱਖ-ਵੱਖ ਪੱਖਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਇਸ ਮੌਕੇ ਉਪ-ਕੁਲਪਤੀ ਪ੍ਰੋ. (ਡਾ.) ਰਤਨ ਸਿੰਘ ਨੇ ਡਾ. ਪ੍ਰੇਰਨਾ ਸਿੰਘ ਨੂੰ ਪੁਸਤਕ ਦੇ ਪ੍ਰਕਾਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੁਸਤਕ ਸਿਰਫ਼ ਇੱਕ ਅਕਾਦਮਿਕ ਪ੍ਰਾਪਤੀ ਨਹੀਂ, ਸਗੋਂ ਯੂਨੀਵਰਸਿਟੀ ਵੱਲੋਂ ਅਧਿਆਪਕਾਂ ਵਿੱਚ ਖੋਜ, ਅਕਾਦਮਿਕ ਲੇਖਨ ਅਤੇ ਵਿਦਵਤਾਪੂਰਨ ਯੋਗਦਾਨ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖੋਜ-ਆਧਾਰਿਤ ਪੁਸਤਕਾਂ ਸਮਾਜ ਦੇ ਸੰਵੇਦਨਸ਼ੀਲ ਮੁੱਦਿਆਂ ਨੂੰ ਸਮਝਣ ਅਤੇ ਉਨ੍ਹਾਂ ’ਤੇ ਗੰਭੀਰ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

 

 

RELATED ARTICLES
- Advertisment -
Google search engine
Google search engine
Google search engine

Most Popular

Recent Comments