ਮਾਲੇਰਕੋਟਲਾ, 15 ਅਗਸਤ (ਜਗਦੇਵ ਰੰਚਨਾਂ): ਸਮਾਜ ਸੇਵਾ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਯੂਥ ਆਈਕਨ ਡਾ. ਸੌਰਭ ਕਪੂਰ ਨੂੰ ਮਾਲੇਰਕੋਟਲਾ ਵਿਖੇ ਭਾਜਪਾ ਆਗੂਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕਪੂਰ ਹੋਮੀਓ ਹਸਪਤਾਲ ਵਿਖੇ ਆਯੋਜਿਤ ਇੱਕ ਵਿਸ਼ੇਸ਼ ਮੌਕੇ ਦੌਰਾਨ ਦਿੱਤਾ ਗਿਆ।

ਭਾਜਪਾ ਆਗੂਆਂ ਨੇ ਕਿਹਾ ਕਿ ਡਾ. ਸੌਰਭ ਕਪੂਰ ਵੱਲੋਂ ਲੋਕਾਂ ਦੀ ਸੇਵਾ ਦੇ ਨਾਲ-ਨਾਲ ਸਮਾਜਿਕ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਡਾ. ਕਪੂਰ ਨੌਜਵਾਨ ਪੀੜ੍ਹੀ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ।
ਇਸ ਮੌਕੇ ਆਗੂਆਂ ਨੇ ਡਾ. ਕਪੂਰ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਨਿਰੰਤਰ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਹੌਸਲਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਉਮੀਦ ਜਤਾਈ ਕਿ ਡਾ. ਕਪੂਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਦੇ ਕਾਰਜਾਂ ਨੂੰ ਜਾਰੀ ਰੱਖਣਗੇ।
ਸਨਮਾਨ ਸਮਾਰੋਹ ਦੌਰਾਨ ਭਾਜਪਾ ਪੰਜਾਬ ਸਕੱਤਰ ਅਤੇ ਮਹਿਲਾ ਮੋਰਚਾ ਇੰਚਾਰਜ ‘ਮਿਸ਼ਨ ਹਰ ਘਰ ਤਿਰੰਗਾ’ ਭਾਵਨਾ ਮਹਾਜਨ, ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਜਨਰਲ ਸਕੱਤਰ ਅੰਕੁਰ ਕਾਂਸਲ, ਐਮ.ਸੀ. ਅੰਕੁਰ ਯਖਮੀ, ਮਹਿਲਾ ਮੋਰਚਾ ਆਗੂ ਅਨੀਤਾ ਜੈਨ, ਜ਼ਿਲ੍ਹਾ ਸਕੱਤਰ ਹੈਰੀ ਸ਼ਰਮਾ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਰਹੇ।






