Homeਪੰਜਾਬਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੜ੍ਹਬਾ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੜ੍ਹਬਾ ਵਿਖੇ 01 ਅਕਤੂਬਰ ਨੂੰ ਹੋਵੇਗਾ ਡਰੋਨ ਸ਼ੋਅ: ਐੱਸ.ਡੀ.ਐਮ. ਤਰਸੇਮ ਚੰਦ ਭਾਗਸਰ

Dirba to host a special drone show on October 1 to commemorate the 650th Prakash Purab of Sri Guru Ravidas Maharaj Ji.

ਦਿੜ੍ਹਬਾ, 1 ਦਸੰਬਰ, 2026 (ਛੱਤਰਪਾਲ ਸਿੰਘ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 01 ਅਕਤੂਬਰ 2026 ਨੂੰ ਅਨਾਜ ਮੰਡੀ, ਦਿੜ੍ਹਬਾ ਵਿਖੇ ਸ਼ਾਮ 6 ਤੋਂ 8 ਵਜੇ ਤੱਕ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ।  ਇਹ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦਿੜ੍ਹਬਾ ਸ਼੍ਰੀ ਤਰਸੇਮ ਚੰਦ ਭਾਗਸਰ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੌਰਾਨ ਅੰਬਰ ’ਤੇ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਪੇਸ਼ ਕੀਤਾ ਜਾਵੇਗਾ। ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਇਹ ਸੁਮੇਲ ਵਿਸ਼ੇਸ਼ ਤੌਰ ’ਤੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਮਾਧਿਅਮ ਬਣੇਗਾ। ਸ਼੍ਰੀ ਤਰਸੇਮ ਚੰਦ ਭਾਗਸਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ, ਪਿਆਰ ਅਤੇ ਭਾਈਚਾਰੇ ਦਾ ਰਾਹ ਵਿਖਾਉਂਦੀ ਹੈ। ਉਨ੍ਹਾਂ ਦਿੜ੍ਹਬਾ ਅਤੇ ਆਲੇ-ਦੁਆਲੇ ਦੇ ਪਿੰਡਾਂ ਦੀ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਸ਼ਿਰਕਤ ਕਰਨ ਅਤੇ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments